ਪੰਜਾਬ ਕੈਬਨਿਟ ਦਾ ਫ਼ੈਸਲਾ, 24 ਨਵੰਬਰ ਨੂੰ ਅਨੰਦਪੁਰ ਸਾਹਿਬ ''ਚ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
Saturday, Nov 15, 2025 - 06:21 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਸ਼ੇਸ਼ ਇਜਲਾਸ ਸਬੰਧੀ ਹੋਰ ਕਈ ਫ਼ੈਸਲਿਆਂ 'ਤੇ ਮੋਹਰ ਲਾਈ ਗਈ ਹੈ। ਮੀਟਿੰਗ ਮਗਰੋਂ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਇਕ ਵਿਸ਼ੇਸ਼ ਇਜਲਾਸ 24 ਨਵੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਹੋਵੇਗਾ। ਉਸ ਦਿਨ ਕੋਈ ਆਮ ਇਜਲਾਸ ਨਹੀਂ ਹੋਵੇਗਾ ਸਗੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਵਿਚਾਰ-ਵਟਾਂਦਰਾ ਹੋਵੇਗਾ। ਇਹ ਪਹਿਲੀ ਵਾਰ ਹੈ ਜਦੋਂ ਇਹ ਇਜਲਾਸ ਪੰਜਾਬ ਵਿਧਾਨ ਸਭਾ ਤੋਂ ਬਾਹਰ ਹੋ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਆਬੋ ਹਵਾ ਹੋਈ ਜ਼ਹਿਰੀਲੀ! ਵੱਧਣ ਲੱਗੀਆਂ ਗੰਭੀਰ ਬੀਮਾਰੀਆਂ, ਇੰਝ ਕਰੋ ਬਚਾਅ
ਇਸ ਦੇ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਲਈ ਇਕ ਵੱਖਰਾ ਕੇਡਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਸਾਡੇ ਨੌਜਵਾਨ ਇਸ ਕੇਡਰ ਵਿੱਚ ਸ਼ਾਮਲ ਹੋ ਸਕਣ। ਪਹਿਲਾਂ ਉਹ ਉੱਥੇ ਡੈਪੂਟੇਸ਼ਨ ‘ਤੇ ਜਾਂਦੇ ਸਨ। ਸਿੰਚਾਈ, ਪੀ. ਐੱਸ. ਪੀ. ਸੀ. ਐੱਲ. ਅਤੇ ਹੋਰ ਵਿਭਾਗਾਂ ਵਿੱਚ 3,000 ਤੋਂ ਵੱਧ ਅਸਾਮੀਆਂ, ਜੋ ਪਹਿਲਾਂ ਡੈਪੂਟੇਸ਼ਨ ‘ਤੇ ਬੀ. ਬੀ. ਐੱਮ. ਬੀ. ਜਾਂਦੀਆਂ ਸਨ, ਜਲਦੀ ਹੀ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਖੇਡ ਵਿਭਾਗ 'ਚ ਤਿੰਨ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮਲੇਰਕੋਟਲਾ ਸਹਿਕਾਰੀ ਵਿਭਾਗ ਵਿੱਚ ਰਜਿਸਟਰਾਰ, ਡਿਪਟੀ ਰਜਿਸਟਰਾਰ ਅਤੇ ਇੰਸਪੈਕਟਰ ਦੀਆਂ ਗਿਆਰਾਂ ਅਸਾਮੀਆਂ ਭਰੀਆਂ ਜਾਣਗੀਆਂ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ 19 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ! ਜਾਣੋ ਮੀਂਹ ਨੂੰ ਲੈ ਕੇ ਵਿਭਾਗ ਦੀ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
