9ਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 3 ਸਤੰਬਰ ਨੂੰ ਪੰਜਾਬ ਸਰਕਾਰ ਨੇ ਸੱਦਿਆ ਵਿਸ਼ੇਸ਼ ਇਜਲਾਸ
Thursday, Aug 26, 2021 - 06:05 PM (IST)
ਚੰਡੀਗੜ੍ਹ— ਪੰਜਾਬ ਸਰਕਾਰ ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਇਜਲਾਸ ਸੱਦਣ ਦਾ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।
ਇਥੇ ਦੱਸ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਦੇ ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫ਼ਾਰਿਸ਼ ਕਰਨ ਦੀ ਪ੍ਰਵਾਨਗੀ ਦਿੱਤੀ।
ਇਹ ਵੀ ਪੜ੍ਹੋ: ਨੰਗਲ 'ਚ ਵੱਡੀ ਵਾਰਦਾਤ: ਪਤੀ ਵੱਲੋਂ ਹਥੌੜਾ ਮਾਰ ਕੇ ਪਤਨੀ ਦਾ ਕਤਲ, ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ
ਸਰਕਾਰੀ ਬੁਲਾਰੇ ਮੁਤਾਬਕ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਸਵੇਰੇ 11 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ. ਪੀ. ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।
ਇਹ ਵੀ ਪੜ੍ਹੋ: ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸ਼ੁਰੂ ਹੋਵੇਗੀ ਇਹ ਨਵੀਂ ਸਕੀਮ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।