ਸਪੈਸ਼ਲ ਟਾਸਕ ਫੋਰਸ ਦੀ ਵੱਡੀ ਕਾਰਵਾਈ, 15 ਕਰੋੜ ਦੀ ਹੈਰੋਇਨ ਸਣੇ 4 ਸਮੱਗਲਰ ਕੀਤੇ ਕਾਬੂ

Sunday, Nov 27, 2022 - 10:06 PM (IST)

ਸਪੈਸ਼ਲ ਟਾਸਕ ਫੋਰਸ ਦੀ ਵੱਡੀ ਕਾਰਵਾਈ, 15 ਕਰੋੜ ਦੀ ਹੈਰੋਇਨ ਸਣੇ 4 ਸਮੱਗਲਰ ਕੀਤੇ ਕਾਬੂ

ਲੁਧਿਆਣਾ (ਅਨਿਲ)–ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਲੁਧਿਆਣਾ ਯੂਨਿਟ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਬੀਤੀ ਰਾਤ 2 ਵੱਖ-ਵੱਖ ਮਾਮਲਿਆਂ ’ਚ 4 ਨਸ਼ਾ ਸਮੱਗਲਰਾਂ ਨੂੰ 15 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਆਈ. ਜੀ. ਸਨੇਹਦੀਪ ਸ਼ਰਮਾ ਅਤੇ ਡੀ. ਐੱਸ. ਪੀ. ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ 2 ਵਿਅਕਤੀ ਮੋਤੀ ਨਗਰ ਇਲਾਕੇ ’ਚ ਐਕਟਿਵਾ ’ਤੇ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਹੇ ਹਨ, ਜਿਸ ’ਤੇ ਇੰਚਾਰਜ ਹਰਬੰਸ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਸਪੈਸ਼ਲ ਨਾਕਾਬੰਦੀ ਦੌਰਾਨ ਇਕ ਐਕਟਿਵਾ ’ਤੇ ਆ ਰਹੇ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ।

ਇਹ ਖ਼ਬਰ ਵੀ ਪੜ੍ਹੋ : UK ਤੋਂ ਪਰਤੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

ਜਦ ਪੁਲਸ ਨੇ ਐਕਟਿਵਾ ਦੀ ਤਲਾਸ਼ੀ ਲਈ ਤਾਂ 2 ਕਿਲੋ 400 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ, 20,500 ਰੁਪਏ ਦੀ ਡਰੱਗ ਮਨੀ ਅਤੇ 20 ਖਾਲੀ ਲਿਫਾਫੇ ਬਰਾਮਦ ਕੀਤੇ ਗਏ। ਐਕਟਿਵਾ ਦੇ ਪਿੱਛੇ ਬੈਠੇ ਵਿਅਕਤੀ ਦੀ ਜੇਬ ’ਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਤੁਰੰਤ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਕਾਲੀਵਾਲ ਮੋਗਾ ਅਤੇ ਹਾਲ ਨਿਵਾਸੀ ਮੁਹੱਲਾ ਆਦਰਸ਼ ਨਗਰ ਡਵੀਜ਼ਨ ਨੰ. 7 ਅਤੇ ਵਿਨੀਤ ਕੁਮਾਰ ਪੁੱਤਰ ਪ੍ਰੇਮ ਕੁਮਾਰ ਨਿਵਾਸੀ ਭਗਤ ਸਿੰਘ ਕਾਲੋਨੀ ਮੋਤੀ ਨਗਰ ਦੇ ਰੂਪ ’ਚ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਨੂੰ ਲੈ ਕੇ ਪਿਤਾ ਦਾ ਵੱਡਾ ਖ਼ੁਲਾਸਾ, ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਪੜ੍ਹੋ Top 10

ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਦੂਜੇ ਮਾਮਲੇ ’ਚ ਐੱਸ. ਆਈ. ਗੁਰਚਰਨ ਸਿੰਘ ਦੀ ਪੁਲਸ ਟੀਮ ਨੇ ਸੈਕਟਰ-39 ਨਵ-ਦੁਰਗਾ ਮੰਦਰ ਕੋਲ ਇਕ ਬਿਨਾਂ ਨੰਬਰੀ ਐਕਟਿਵਾ ਸਵਾਰ 2 ਨੌਜਵਾਨਾਂ ਤੋਂ ਤਲਾਸ਼ੀ ਦੌਰਾਨ 380 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਨ੍ਹਾਂ ਦੀ ਪਛਾਣ ਤਰੁਣ ਸਿੱਧੂ ਪੁੱਤਰ ਰਾਜ ਕੁਮਾਰ ਨਿਵਾਸੀ ਮੁਹੱਲਾ ਅੰਬੇਡਕਰ ਕਾਲੋਨੀ ਮੋਤੀ ਨਗਰ ਅਤੇ ਦੀਪਕ ਬੰਟੀ ਧਾਲੀਵਾਲ ਖੁੱਡ ਮੁਹੱਲਾ ਡਵੀਜ਼ਨ ਨੰ. 3 ਦੇ ਰੂਪ ’ਚ ਕੀਤੀ ਗਈ। ਪੁਲਸ ਨੇ ਚਾਰੇ ਨਸ਼ਾ ਸਮੱਗਲਰਾਂ ਖ਼ਿਲਾਫ਼ ਮੋਹਾਲੀ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਬਾਦਲ ਸਰਕਾਰ ਵੇਲੇ ਬੀਜ ਫਾਰਮ ਦੇ ਨਾਂ ’ਤੇ ਖ਼ਰੀਦੀ ਜ਼ਮੀਨ ਦੀ ਹੋਵੇਗੀ ਜਾਂਚ


author

Manoj

Content Editor

Related News