ਖੰਨਾ ਥਾਣੇ ਦਾ ਮੁਨਸ਼ੀ ਕਰੋੜਾਂ ਦੀ ਹੈਰੋਇਨ ਸਣੇ ਗ੍ਰਿਫਤਾਰ

Sunday, Aug 11, 2019 - 06:53 PM (IST)

ਖੰਨਾ ਥਾਣੇ ਦਾ ਮੁਨਸ਼ੀ ਕਰੋੜਾਂ ਦੀ ਹੈਰੋਇਨ ਸਣੇ ਗ੍ਰਿਫਤਾਰ

ਲੁਧਿਆਣਾ (ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਐਤਵਾਰ ਨੂੰ ਇਕ ਪੰਜਾਬ ਪੁਲਸ ਦੇ ਮੁਨਸ਼ੀ ਨੂੰ ਪੌਣੇ 4 ਕਰੋੜ ਰੁਪਏ  ਦੀ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਐੱਸ. ਟੀ. ਐੱਫ. ਦੇ ਇੰਚਾਰਜ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ. ਟੀ. ਐੱਫ. ਦੀ ਟੀਮ ਨੇ ਖੰਨਾ ਪੁਲਸ ਥਾਣੇ 'ਚ ਤਾਇਨਾਤ ਇਕ ਮੁਨਸ਼ੀ ਨੂੰ ਸਾਢੇ 7 ਸੌ ਗ੍ਰਾਮ ਹੈਰੋਇਨ ਦੀ ਖੇਪ ਨਾਲ ਗ੍ਰਿਫਤਾਰ ਕੀਤਾ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਪੌਣੇ 4 ਕਰੋੜ ਰੁਪਏ ਬਣਦੀ ਹੈ। 
ਇਕਬਾਲ ਸਿੰਘ ਨੇ ਦੱਸਿਆ ਕਿ ਉਕਤ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਟੀ. ਐੱਫ. ਹੁਣ ਇਸ ਗੱਲ ਦਾ ਪਤਾ ਲਗਾਉਣ ਵਿਚ ਜੁੱਟ ਗਈ ਹੈ ਕਿ ਉਕਤ ਮੁਨਸ਼ੀ ਹੈਰੋਇਨ ਦੀ ਖੇਪ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਨੇ ਇਹ ਹੈਰੋਇਨ ਕਿੱਥੇ ਸਪਲਾਈ ਕਰਨੀ ਸੀ।


author

Gurminder Singh

Content Editor

Related News