'ਕਾਂਸ਼ੀ ਨੂੰ ਗੱਡੀ ਜਾਣੀ ਆ, ਕੋਈ ਜਾਊ...', ਸ਼੍ਰੀ ਗੁਰੂ ਰਵਿਦਾਸ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ ਦਾ ਰੇਲਵੇ ਸਟੇਸ਼ਨ
Sunday, Feb 09, 2025 - 04:44 PM (IST)
!['ਕਾਂਸ਼ੀ ਨੂੰ ਗੱਡੀ ਜਾਣੀ ਆ, ਕੋਈ ਜਾਊ...', ਸ਼੍ਰੀ ਗੁਰੂ ਰਵਿਦਾਸ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ ਦਾ ਰੇਲਵੇ ਸਟੇਸ਼ਨ](https://static.jagbani.com/multimedia/2025_2image_16_44_4234149667.jpg)
ਜਲੰਧਰ (ਸੋਨੂੰ)–ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੀ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਿਟੀ ਸਟੇਸ਼ਨ ਤੋਂ ਹਜ਼ਾਰਾਂ ਸ਼ਰਧਾਲੂ ਕਾਸ਼ੀ ਲਈ ਬੇਗਮਪੁਰਾ ਐਕਸਪ੍ਰੈੱਸ ਸਪੈਸ਼ਲ ਟਰੇਨ ਰਵਾਨਾ ਹੋ ਗਈ। ਸਾਰੇ ਸ਼ਰਧਾਲੂ ਬੇਗਮਪੁਰਾ ਐਕਸਪ੍ਰੈੱਸ ਸਪੈਸ਼ਲ ਟਰੇਨ ਤੋਂ ਵਾਰਾਣਸੀ ਦੇ ਸ਼੍ਰੀ ਗੁਰੂ ਰਵਿਦਾਸ ਧਾਮ ਲਈ ਜਲੰਧਰ ਤੋਂ ਦੁਪਿਹਰ ਤਿੰਨ ਵਜੇ ਤੋਂ ਬਾਅਦ ਰਵਾਨਾ ਹੋਈ। ਟਰੇਨ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ 108 ਸੰਤ ਨਿਰੰਜਣ ਦਾਸ ਜੀ ਮਹਾਰਾਜ ਦੀ ਪ੍ਰਧਾਨਗੀ ਵਿਚ ਰਵਾਨਾ ਕੀਤੀ ਗਈ।
ਇਸ ਦੇ ਪਹਿਲਾਂ ਸਵੇਰੇ ਸੰਤ ਨਿਰੰਜਣ ਦਾਸ ਜੀ ਦਾ ਬੀ. ਐੱਸ. ਐੱਫ਼. ਚੌਂਕ ਕੋਲ ਸ਼ਾਨਦਾਰ ਸਵਾਗਤ ਕੀਤਾ ਕੀਤਾ ਗਿਆ। ਉਪਰੰਤ ਸੰਗਤਾਂ ਸੰਤ ਨਿਰੰਜਣ ਦਾਸ ਜੀ ਦੀ ਪ੍ਰਧਾਨਗੀ ਵਿਚ ਸਿਟੀ ਸਟੇਸ਼ਨ ’ਤੇ ਪਹੁੰਚੀਆਂ ਅਤੇ 3 ਵਜੇ ਤੋਂ ਬਾਅਦ ਟਰੇਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਟਰੇਨ ਬੇਗਮਪੁਰਾ ਤੋਂ 13 ਤਾਰੀਖ਼ ਨੂੰ ਵਾਪਸੀ ਕਰੇਗੀ। ਪੂਰਾ ਰੇਲਵੇ ਸਟੇਸ਼ਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।
ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਲੱਗੀਆਂ ਰੌਂਣਕਾਂ, ਬੇਗਮਪੁਰਾ ਲਈ ਅੱਜ ਰਵਾਨਾ ਹੋਵੇਗੀ ਸਪੈਸ਼ਲ ਟਰੇਨ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਜਨਮ ਦਿਹਾੜਾ ਮਨਾਉਣ ਲਈ ਸ੍ਰੀ ਗੁਰੂ ਰਵਿਦਾਸ ਧਾਮ ਕਾਸ਼ੀ (ਵਾਰਾਣਸੀ) ਲਈ ਜਾਣ ਵਾਲੀਆਂ ਸੰਗਤਾਂ ਲਈ ਇਸ ਸਪੈਸ਼ਲ ਟਰੇਨ ਦਾ ਸੰਚਾਲਨ ਹੋਵੇਗਾ। ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਪੂਰੀ ਤਰ੍ਹਾਂ ਰੌਣਕਾਂ ਲੱਗੀਆਂ ਹੋਈਆਂ ਹਨ। ਵੱਡੀ ਗਿਣਤੀ ਵਿਚ ਸੰਗਤ ਬੇਗਮਪੁਰਾ ਜਾਣ ਲਈ ਉਥੇ ਪਹੁੰਚ ਚੁੱਕੀ ਹੈ। ਸੰਗਤ ਦੀ ਆਮਦ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਸੰਸਥਾਵਾਂ ਵੱਲੋਂ ਲੰਗਰ ਦੀ ਵੀ ਵਿਵਸਥਾ ਕੀਤੀ ਗਈ ਹੈ।
ਇਸ ਸਬੰਧੀ ਸਿਟੀ ਸਟੇਸ਼ਨ ’ਤੇ ਤਿਆਰੀਆਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵਿਸ਼ੇਸ਼ ਸਟੇਜ ਆਦਿ ਲਗਾ ਕੇ ਸੰਗਤਾਂ ਦਾ ਸਵਾਗਤ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸਤਪਾਲ ਮੱਲ, ਪ੍ਰਧਾਨ ਹਰਦਿਆਲ ਬੰਗੜ, ਸਕੱਤਰ ਵਿਨੋਦ ਕੌਲ, ਕੈਸ਼ੀਅਰ ਗੌਰਵ ਮਹੇ ਨੇ ਦੱਸਿਆ ਕਿ ਟਰੇਨ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ 108 ਸੰਤ ਨਿਰੰਜਣ ਦਾਸ ਜੀ ਮਹਾਰਾਜ ਦੀ ਪ੍ਰਧਾਨਗੀ ਵਿਚ ਰਵਾਨਾ ਹੋਈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਸਮੇਤ ਹੋਰ ਵੀ ਕਈ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਇਹ ਵੀ ਪੜ੍ਹੋ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨਾਲ ਬਦਲੇਗੀ ਕੌਮੀ ਸਿਆਸਤ ਦੀ ਤਸਵੀਰ, ਜਾਣੋ ਕਿਵੇਂ