ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਗੂੰਜੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ, ਕਾਸ਼ੀ ਲਈ ਸਪੈਸ਼ਲ ਟਰੇਨ ਰਵਾਨਾ

Thursday, Jan 29, 2026 - 05:39 PM (IST)

ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਗੂੰਜੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ, ਕਾਸ਼ੀ ਲਈ ਸਪੈਸ਼ਲ ਟਰੇਨ ਰਵਾਨਾ

ਜਲੰਧਰ (ਵੈੱਬ ਡੈਸਕ,ਪਰਮਜੀਤ ਮੋਮੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਕਾਸ਼ੀ ਲਈ ਬੇਗਮਪੁਰਾ ਐਕਸਪ੍ਰੈੱਸ ਸਪੈਸ਼ਲ ਟਰੇਨ ਰਾਹੀਂ ਰਵਾਨਾ ਹੋਏ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੀ ਗੁਰੂ ਰਵਿਦਾਸ ਧਾਮ ਕਾਸ਼ੀ (ਵਾਰਾਣਸੀ) ਲਈ ਜਲੰਧਰ ਸਿਟੀ ਸਟੇਸ਼ਨ ਤੋਂ ਬੇਗਮਪੁਰਾ ਲਈ ਸਪੈਸ਼ਲ ਟ੍ਰੇਨ ਦੁਪਹਿਰ ਤਿੰਨ ਵਜੇ ਤੋਂ ਬਾਅਦ ਰਵਾਨਾ ਹੋਈ।

PunjabKesari

ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਵੈਲਫੇਅਰ ਟਰਸਟ ਦੇ ਚੇਅਰਮੈਨ ਤੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ ਵਿੱਚ ਬੇਗਮਪੁਰਾ ਐਕਸਪ੍ਰੈਸ ਟ੍ਰੇਨ ਰਾਹੀਂ ਰਵਾਨਾ ਹੋਈਆਂ ਸੰਗਤਾਂ ਵਿਚ ਪ੍ਰਕਾਸ਼ ਉਤਸਵ ਦੀਆਂ ਖ਼ੁਸ਼ੀਆਂ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ‘ਸ਼ਰਧਾ ਦਾ ਸੈਲਾਬ’ ਵੇਖਣ ਨੂੰ ਮਿਲਿਆ, ਹਜ਼ਾਰਾਂ ਦੀ ਤਾਦਾਦ ’ਚ ਪਹੁੰਚੀਆਂ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਉਂਦਿਆਂ ਨਮਨ ਕੀਤਾ।

PunjabKesari

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਟੇਸ਼ਨ ’ਤੇ ਮੌਜੂਦ ਸੰਗਤ ਅਤੇ ਸੰਤਾਂ ਦੁਆਰਾ ਉਤਸ਼ਾਹ ਨਾਲ ਭਜਨ ਗਾਏ ਗਏ। ਸੰਤ ਨਿਰੰਜਣ ਦਾਸ ਵੀ ਸੰਗਤਾਂ ਸਮੇਤ ਟਰੇਨ ਰਾਹੀਂ ਕਾਸ਼ੀ ਲਈ ਰਵਾਨਾ ਹੋਏ। ਆਲਮ ਇਹ ਸੀ ਕਿ ਸਟੇਸ਼ਨ ਹਰ ਪਾਸਿਓਂ ਭਰਿਆ ਹੋਇਆ ਸੀ। ਮੇਲੇ ਵਿਚ ਵੀ ਇੰਨੀ ਭੀੜ ਨਹੀਂ ਹੁੰਦੀ ਜਿੰਨੀ ਸਟੇਸ਼ਨ ’ਤੇ ਵਿਖਾਈ ਦਿੱਤੀ। ਸੰਗਤਾਂ ਨੇ ਅਟੁੱਟ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ।

PunjabKesari

ਰੇਲਵੇ ਸਟੇਸ਼ਨ ਜਲੰਧਰ ਤੋਂ ਬੇਗਮਪੁਰਾ ਐਕਸਪ੍ਰੈਸ ਰਾਹੀਂ ਰਵਾਨਾ ਹੋਣ ਵਾਲੀਆਂ ਸੰਗਤਾਂ ਸਤਿਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਆਪਣੀਆਂ ਹਾਜ਼ਰੀਆਂ ਲਗਵਾ ਰਹੀਆਂ ਸਨ ਅਤੇ ਪਦਮ ਸ਼੍ਰੀ ਸੰਤ ਬਾਬਾ ਨਿਰੰਜਨ ਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਸਨ। ਇਸ ਦੌਰਾਨ ਸੰਗਤਾਂ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਲੰਗਰ ਲਗਾਏ ਗਏ। ਪੂਰਾ ਰੇਲਵੇ ਸਟੇਸ਼ਨ ਸ਼੍ਰੀ ਗੂਰੂ ਰਵਿਦਾਜ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। 

PunjabKesari

ਇਸ ਮੌਕੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀ ਮੁਬਾਰਕਬਾਦ ਦਿੰਦੇ ਹੋਏ ਸਤਿਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਸਾਲ 2027 ਵਿੱਚ ਸਤਿਗੁਰ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਉਤਸਵ ਸ਼ਤਾਬਦੀ ਪ੍ਰਕਾਸ਼ ਉਤਸਵ ਵੱਲੋਂ ਸਮੁੱਚੇ ਵਿਸ਼ਵ ਵਿੱਚ ਮਨਾਇਆ ਜਾਵੇਗਾ ਅਤੇ ਇਸ ਮਹਾਨ ਪੁਰਬ ਦੀਆਂ ਤਿਆਰੀਆਂ ਹੋਣ ਤੋਂ ਹੀ ਆਰੰਭ ਕਰ ਦਿੱਤੀਆਂ ਗਈਆਂ ਹਨ। ਉਧਰ ਦੂਜੇ ਪਾਸੇ ਡੇਰਾ ਸੱਚਖੰਡ ਬੱਲਾ ਦੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਅੱਜ ਰਵਾਨਾ ਹੋਈਆਂ ਸੰਗਤਾਂ 30 ਜਨਵਰੀ ਨੂੰ ਜਨਮ ਸਥਾਨ ਪਹੁੰਚਣਗੀਆਂ ਅਤੇ ਉੱਥੇ ਇਕ ਫਰਵਰੀ ਨੂੰ ਹੋ ਰਹੇ ਸਮਾਗਮ ਵਿੱਚ ਹਿੱਸਾ ਲੈ ਕੇ ਵਾਪਸ ਤਿੰਨ ਫਰਵਰੀ ਨੂੰ ਡੇਰਾ ਸੱਚਖੰਡ ਪਰਤਣਗੀਆਂ ।

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: "ਮੈਨੂੰ ਨਹੀਂ ਪਤਾ ਚੋਣਾਂ ਕਿੱਥੇ ਹੋ ਰਹੀਆਂ, ਮੈਂ ਤਾਂ ਹੁਣ ..." ਹੰਸ ਰਾਜ ਹੰਸ ਦਾ ਸਿਆਸਤ ਬਾਰੇ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News