ਜੈਕਾਰਿਆਂ ਦੀ ਗੂੰਜ 'ਚ ਵਾਰਾਣਸੀ ਲਈ ਵਿਸ਼ੇਸ਼ ਟਰੇਨ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਅੱਜ ਹੋਵੇਗੀ ਰਵਾਨਾ
Wednesday, Feb 21, 2024 - 11:18 AM (IST)
ਜਲੰਧਰ (ਗੁਲਸ਼ਨ)-ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ ਹੇਠ 21 ਫਰਵਰੀ ਯਾਨੀ ਕਿ ਅੱਜ ਬਾਅਦ ਦੁਪਹਿਰ 3.15 ਵਜੇ ਸਿਟੀ ਰੇਲਵੇ ਸਟੇਸ਼ਨ ਤੋਂ ਵਾਰਾਣਸੀ ਲਈ ਵਿਸ਼ੇਸ਼ ਰੇਲ ਗੱਡੀ ਬੇਗਮਪੂਰਾ ਐਕਸਪ੍ਰੈੱਸ ਰਵਾਨਾ ਹੋਵੇਗੀ, ਜਿਸ ਵਿਚ 1550 ਦੇ ਕਰੀਬ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਾਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 24 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਵਿਖੇ ਇਸ ਪੁਰਬ ਨੂੰ ਮਨਾਉਣ ਲਈ ਵੱਡੀ ਗਿਣਤੀ ਵਿਚ ਸ਼ਰਧਾਲੂ ਵਾਰਾਣਸੀ ਜਾਂਦੇ ਹਨ। ਇਹ ਸਪੈਸ਼ਲ ਟਰੇਨ 25 ਫਰਵਰੀ ਨੂੰ ਵਾਪਸੀ ਲਈ ਵਾਰਾਣਸੀ ਤੋਂ ਚੱਲ ਕੇ 26 ਫਰਵਰੀ ਨੂੰ ਜਲੰਧਰ ਪਰਤੇਗੀ। ਇਸ ਟ੍ਰੇਨ ਵਿਚ ਜਾਣ ਵਾਲੇ ਸ਼ਰਧਾਲੂਆਂ ਦੀ ਬੁਕਿੰਗ ਤੋਂ ਇਲਾਵਾ ਖਾਣ-ਪੀਣ ਦੀ ਵਿਵਸਥਾ ਵੀ ਡੇਰਾ ਸੱਚਖੰਡ ਬੱਲਾਂ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵਿਦੇਸ਼ਾਂ 'ਚ ਵਸੇ ਪੰਜਾਬੀਆਂ ਦੇ ਦਿਲਾਂ 'ਚ ਧੜਕਦੈ ਪੰਜਾਬ, ਕੈਨੇਡਾ-ਅਮਰੀਕਾ ਭੇਜੀਆਂ ਜਾ ਰਹੀਆਂ ਇਹ ਰਵਾਇਤੀ ਚੀਜ਼ਾਂ
ਉਥੇ ਹੀ ਦੂਜੇ ਪਾਸੇ ਜਾਣਕਾਰੀ ਮੁਤਾਬਕ ਇਸ ਬਾਰ ਟ੍ਰੇਨ ਸਿੱਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰ. 3 ਤੋਂ ਰਵਾਨਾ ਹੋਵੇਗੀ ਕਿਉਂਕਿ ਪਲੇਟਫਾਰਮ ਨੰਬਰ 1 ਦੇ ਪੁਰਾਣੇ ਰੇਲਵੇ ਟਰੈਕ ਨੂੰ ਤੋੜ ਕੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਥੇ ਹੀ ਸ਼ਰਧਾਲੂਆਂ ਲਈ ਰੇਲਵੇ ਸਟੇਸ਼ਨ 'ਤੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਵੱਡਾ ਐਨਕਾਊਂਟਰ, ਮੌਕੇ ਦੀ ਵੇਖੋ ਸੀ. ਸੀ. ਟੀ. ਵੀ.
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।