43 ਫੀਸਦੀ ਨਵੇਂ ਵਿਧਾਇਕਾਂ ਨੂੰ ਸਦਨ ''ਚ ਵਿਵਹਾਰ, ਵਿਸ਼ੇਸ਼ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਦਿੱਤੀ ਜਾਵੇਗੀ ਵਿਸ਼ੇਸ਼ ਟ੍ਰੇਨਿੰਗ

Tuesday, Nov 14, 2017 - 07:13 AM (IST)

43 ਫੀਸਦੀ ਨਵੇਂ ਵਿਧਾਇਕਾਂ ਨੂੰ ਸਦਨ ''ਚ ਵਿਵਹਾਰ, ਵਿਸ਼ੇਸ਼ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਦਿੱਤੀ ਜਾਵੇਗੀ ਵਿਸ਼ੇਸ਼ ਟ੍ਰੇਨਿੰਗ

ਜਲੰਧਰ  (ਧਵਨ) - ਪੰਜਾਬ ਵਿਚ ਫਰਵਰੀ ਮਹੀਨੇ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ 43 ਫੀਸਦੀ ਨਵੇਂ ਵਿਧਾਇਕ ਚੁਣੇ ਗਏ ਸਨ, ਜੋ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ ਵਿਧਾਇਕਾਂ ਨੂੰ ਹਾਲੇ ਰਾਜ ਵਿਧਾਨ ਸਭਾ ਦੇ ਸਦਨ ਵਿਚ ਕੰਮ ਕਰਨ ਦਾ ਤਜਰਬਾ ਨਹੀਂ ਹੈ, ਜਿਸ ਨੂੰ ਦੇਖਦੇ ਹੋਏ 20 ਅਤੇ 21 ਨਵੰਬਰ ਨੂੰ ਮਹਾਤਮਾ ਗਾਂਧੀ ਰਾਜ ਇੰਸਟੀਚਿਊਟ ਆਫ ਪ੍ਰਸ਼ਾਸਨ ਵਿਚ ਸੰਸਦੀ ਮਾਮਲਿਆਂ ਦੇ ਵਿਭਾਗ ਅਤੇ ਵਿਧਾਨ ਸਭਾ ਸਕੱਤਰੇਤ ਵਲੋਂ ਦੋ ਦਿਨਾ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਇਹ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਤਾਂ ਕਿ ਵਿਧਾਇਕਾਂ ਨੂੰ ਵਿਵਹਾਰ, ਉਨ੍ਹਾਂ ਦੇ ਵਿਸ਼ੇਸ਼ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕੇ।
ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਨਵੇਂ ਵਿਧਾਇਕਾਂ ਲਈ ਇਹ ਟ੍ਰੇਨਿੰਗ ਕੈਂਪ ਇਕ ਤਰ੍ਹਾਂ ਨਾਲ ਓਰੀਐਂਟੇਸ਼ਨ ਪ੍ਰੋਗਰਾਮ ਹੋਵੇਗਾ, ਜਿਨ੍ਹਾਂ ਵਿਚ ਉਨ੍ਹਾਂ ਨੂੰ ਸਦਨ
ਵਿਚ ਕੰਮ ਕਰਨ ਦੇ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਦੋ ਦਿਨਾ ਟ੍ਰੇਨਿੰਗ ਕੈਂਪ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਦੀ ਦੇਖ-ਰੇਖ 'ਚ ਆਯੋਜਿਤ ਹੋਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚਾਹੁੰਦੇ ਹਨ ਕਿ ਸਾਰੀਆਂ ਪਾਰਟੀਆਂ ਦੇ ਨਵੇਂ ਵਿਧਾਇਕਾਂ ਨੂੰ ਸਦਨ ਦੇ ਨਿਯਮਾਂ
ਬਾਰੇ ਪੂਰੀ ਜਾਣਕਾਰੀ ਦੇਣੀ ਚਾਹੀਦੀ ਹੈ। ਇਸ ਲਈ ਨਵੇਂ ਵਿਧਾਇਕਾਂ ਲਈ ਉਪਰੋਕਤ ਦੋ ਦਿਨਾ ਟ੍ਰੇਨਿੰਗ ਕੈਂਪ ਕਾਫੀ ਲਾਭਦਾਇਕ ਸਿੱਧ ਹੋਵੇਗਾ।


Related News