ਖ਼ਾਸ ਖ਼ਬਰ : 13 ਅਪ੍ਰੈਲ ਨੂੰ ਹੁਸੈਨੀਵਾਲਾ ਵਿਖੇ ਵਿਸਾਖੀ ਦੇ ਮੇਲੇ ''ਤੇ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ

Wednesday, Apr 10, 2024 - 01:00 PM (IST)

ਖ਼ਾਸ ਖ਼ਬਰ : 13 ਅਪ੍ਰੈਲ ਨੂੰ ਹੁਸੈਨੀਵਾਲਾ ਵਿਖੇ ਵਿਸਾਖੀ ਦੇ ਮੇਲੇ ''ਤੇ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ

ਫਿਰੋਜ਼ਪੁਰ (ਪਰਮਜੀਤ, ਮਲਹੋਤਰਾ, ਕੁਮਾਰ) : 13 ਅਪ੍ਰੈਲ 2024 ਨੂੰ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਵਿਸਾਖੀ ਮੇਲੇ ਵਿੱਚ ਵਿਚ ਲੋਕਾਂ ਦੇ ਆਉਣ ਜਾਣ ਲਈ ਮੇਲਾ ਸਪੈਸ਼ਲ ਰੇਲ ਗੱਡੀਆਂ ਤੇ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈਏਐੱਸ ਨੇ ਦੱਸਿਆ ਕਿ ਲੋਕਾਂ ਦੇ ਮੇਲੇ ਵਿਚ ਆਉਣ-ਜਾਣ ਦੀ ਸਹੂਲਤ ਲਈ ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ - ਗਰਮੀਆਂ ਦੀਆਂ ਛੁੱਟੀਆਂ 'ਚ ਹਵਾਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਝਟਕਾ, 25 ਫ਼ੀਸਦੀ ਵਧੇ ਕਿਰਾਏ

ਇਹ ਰੇਲ ਗੱਡੀਆਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਤੋਂ ਹੁੰਦੇ ਹੋਏ ਹੁਸੈਨੀਵਾਲਾ ਲਈ ਸਵੇਰੇ 9 ਵਜੇ, 10.30 ਵਜੇ, 11.55 ਵਜੇ, ਬਾਅਦ ਦੁਪਹਿਰ 1.50 ਵਜੇ, 3.30 ਵਜੇ ਅਤੇ ਸ਼ਾਮ 5 ਵਜੇ ਚੱਲਣਗੀਆਂ ਅਤੇ ਹੁਸੈਨੀਵਾਲਾ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਹੁੰਦੇ ਹੋਏ ਫ਼ਿਰੋਜ਼ਪੁਰ ਛਾਉਣੀ ਲਈ ਸਵੇਰੇ 9.40 ਵਜੇ, 11.10 ਵਜੇ, ਬਾਅਦ ਦੁਪਹਿਰ 12.45 ਵਜੇ, 2.40 ਵਜੇ, ਸ਼ਾਮ 4.20 ਵਜੇ ਅਤੇ 6 ਵਜੇ ਚੱਲਣਗੀਆਂ।

ਇਹ ਵੀ ਪੜ੍ਹੋ - ਪਹਿਲਾਂ ਪ੍ਰੇਮਿਕਾ ਨੇ ਪ੍ਰੇਮੀ ਨੂੰ ਬੁਲਾਇਆ ਘਰ, ਫਿਰ ਇੰਝ ਉਤਾਰ ਦਿੱਤਾ ਮੌਤ ਦੇ ਘਾਟ

ਇਸ ਤੋਂ ਇਲਾਵਾ ਪੰਜਾਬ ਰੋਡਵੇਜ਼ ਵੱਲੋਂ ਵਿਸ਼ੇਸ਼ ਬੱਸਾਂ ਫ਼ਿਰੋਜ਼ਪੁਰ ਛਾਉਣੀ ਤੋਂ ਹੁਸੈਨੀਵਾਲਾ ਲਈ ਸਵੇਰੇ 7:30 ਵਜੇ, 8:45 ਵਜੇ, 10 ਵਜੇ, 11:15 ਵਜੇ, ਬਾਅਦ ਦੁਪਹਿਰ 12:30 ਵਜੇ, 1:45 ਵਜੇ, 3:00 ਵਜੇ ਅਤੇ ਸ਼ਾਮ 4:00 ਵਜੇ ਚੱਲਣਗੀਆਂ ਅਤੇ ਹੁਸੈਨੀਵਾਲਾ ਤੋਂ ਵਾਪਸੀ ਫਿਰੋਜ਼ਪੁਰ ਛਾਉਣੀ ਲਈ ਸਵੇਰੇ 8:30 ਵਜੇ, 9:45 ਵਜੇ, 11 ਵਜੇ, ਬਾਅਦ ਦੁਪਹਿਰ 12:15 ਵਜੇ, 1:30 ਵਜੇ, 2:45 ਵਜੇ, 3:00 ਵਜੇ ਅਤੇ ਸ਼ਾਮ 5 ਵਜੇ ਚੱਲਣਗੀਆਂ। ਇਸੇ ਤਰ੍ਹਾਂ ਫਿਰੋਜ਼ਪੁਰ ਸ਼ਹਿਰ ਤੋਂ ਹੁਸੈਨੀਵਾਲਾ ਲਈ ਸਵੇਰੇ 8 ਵਜੇ, 9 ਵਜੇ, 9:45 ਵਜੇ, 10:15 ਵਜੇ, 11:30 ਵਜੇ, ਬਾਅਦ ਦੁਪਹਿਰ 12:45 ਵਜੇ, 2 ਵਜੇ ਅਤੇ 3 ਵਜੇ ਚੱਲਣਗੀਆਂ। 

ਇਹ ਵੀ ਪੜ੍ਹੋ - ਅਕਸ਼ੈ ਤ੍ਰਿਤੀਆ ਤੱਕ ਨਵਾਂ ਰਿਕਾਰਡ ਕਾਇਮ ਕਰੇਗਾ 'ਸੋਨਾ'! ਧਨਤੇਰਸ ਤੱਕ ਅਸਮਾਨੀ ਪਹੁੰਚ ਜਾਵੇਗੀ ਕੀਮਤ

ਵਾਪਸੀ ਹੁਸੈਨੀਵਾਲਾ ਤੋਂ ਫਿਰੋਜ਼ਪੁਰ ਸ਼ਹਿਰ ਲਈ ਸਵੇਰੇ 9 ਵਜੇ, 10 ਵਜੇ, 10:30 ਵਜੇ, 11:30 ਵਜੇ, 12:45 ਵਜੇ, 2 ਵਜੇ, 3:30 ਵਜੇ ਅਤੇ ਸ਼ਾਮ 4:30 ਵਜੇ ਚੱਲਣਗੀਆਂ। ਇਹ ਬੱਸਾਂ ਰਸਤੇ ਦੀਆਂ ਸਵਾਰੀਆਂ ਨੂੰ ਹੁਸੈਨੀਵਾਲਾ ਤੱਕ ਲੈ ਜਾਣ ਤੇ ਵਾਪਸ ਲਿਆਉਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਸੈਨੀਵਾਲਾ ਵਿਖੇ ਵਿਸਾਖੀ ਮੇਲੇ ਤੇ ਆਉਣ-ਜਾਣ ਲਈ ਉਹ ਰੇਲ ਗੱਡੀ ਅਤੇ ਬੱਸ ਸੇਵਾ ਦਾ ਲਾਭ ਜ਼ਰੂਰ ਉਠਾਉਣ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News