ਮਨੀਸ਼ ਤਿਵਾੜੀ ਦੇ ਕਾਂਗਰਸ ਛੱਡਣ ਦੀਆਂ ਅਟਕਲਾਂ 'ਤੇ ਲੱਗੀ ਰੋਕ, ਪੜ੍ਹੋ ਪੂਰੀ ਖ਼ਬਰ

Thursday, Apr 11, 2024 - 10:39 AM (IST)

ਲੁਧਿਆਣਾ (ਹਿਤੇਸ਼) : ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਉਮੀਦਵਾਰ ਵਜੋਂ ਸਾਬਕਾ ਗਵਰਨਰ ਬਲਰਾਮ ਜੀ ਦਾਸ ਟੰਡਨ ਦੇ ਬੇਟੇ ਸੰਜੇ ਟੰਡਨ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮਨੀਸ਼ ਤਿਵਾੜੀ ਦੇ ਕਾਂਗਰਸ ਛੱਡਣ ਦੀਆਂ ਅਟਕਲਾਂ ’ਤੇ ਰੋਕ ਲੱਗ ਗਈ ਹੈ ਕਿਉਂਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਸਬੰਧੀ ਇਹ ਚਰਚਾ ਸੁਣਨ ਨੂੰ ਮਿਲ ਰਹੀ ਸੀ ਕਿ ਉਹ ਚੰਡੀਗੜ੍ਹ ਤੋਂ ਕਾਂਗਰਸ ਦੀ ਟਿਕਟ ਦੀ ਮੰਗ ਕਰ ਰਹੇ ਹਨ ਅਤੇ ਕਾਂਗਰਸ ਦੀ ਟਿਕਟ ਨਾ ਮਿਲਣ ’ਤੇ ਉਹ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ।

ਇਹ ਵੀ ਪੜ੍ਹੋ : ਪਿਆਰ ਸਿਰੇ ਚੜ੍ਹਦਾ ਨਾ ਦੇਖ ਹੋਸ਼ ਗੁਆ ਬੈਠੀ ਕੁੜੀ, ਪ੍ਰੇਮੀ ਸਾਹਮਣੇ ਖ਼ੁਦ ਨੂੰ ਲਾ ਲਈ ਅੱਗ

ਹਾਲਾਂਕਿ ਤਿਵਾੜੀ ਪਹਿਲੇ ਹੀ ਦਿਨ ਤੋਂ ਕਾਂਗਰਸ ਛੱਡਣ ਦੀਆਂ ਅਟਕਲਾਂ ਨੂੰ ਖਾਰਜ ਕਰ ਰਹੇ ਹਨ। ਫਿਰ ਉਨ੍ਹਾਂ ਦੇ ਲੁਧਿਆਣਾ ਤੋਂ ਭਾਜਪਾ ’ਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਵੀ ਜਤਾਈਆਂ ਜਾ ਰਹੀਆਂ ਸਨ, ਜਿਸ ਗੱਲ ’ਤੇ ਲੁਧਿਆਣਾ ਦੇ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਰੋਕ ਲੱਗ ਗਈ ਅਤੇ ਹੁਣ ਭਾਜਪਾ ਵੱਲੋਂ ਚੰਡੀਗੜ੍ਹ ਤੋਂ ਉਮੀਦਵਾਰ ਦਾ ਐਲਾਨ ਕਰਨ ਤੋਂ ਬਾਅਦ ਮਨੀਸ਼ ਤਿਵਾੜੀ ਦੇ ਕਾਂਗਰਸ ਛੱਡਣ ਦੀਆਂ ਅਟਕਲਾਂ ’ਤੇ ਲਗਭਗ ਪੂਰੀ ਤਰ੍ਹਾਂ ਰੋਕ ਲੱਗ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਵਿਦਿਆਰਥਣਾਂ ਨੂੰ ਹੁਣ Periods ਦੌਰਾਨ ਮਿਲੇਗੀ ਛੁੱਟੀ, ਜਾਰੀ ਹੋ ਗਈ ਨੋਟੀਫਿਕੇਸ਼ਨ
ਹੁਣ ਲੁਧਿਆਣਾ ਸਬੰਧੀ ਫ਼ੈਸਲਾ ਹੋਣ ’ਤੇ ਲੱਗੀਆਂ ਨਜ਼ਰਾਂ
ਲੁਧਿਆਣਾ ਅਤੇ ਚੰਡੀਗੜ੍ਹ ’ਚ ਭਾਜਪਾ ਦੇ ਉਮੀਦਵਾਰਾਂ ਦਾ ਐਲਾਨ ਹੋਣ ਤੋਂ ਬਾਅਦ ਹੁਣ ਨਜ਼ਰਾਂ ਲੁਧਿਆਣਾ ਸਬੰਧੀ ਕਾਂਗਰਸ ਦਾ ਫ਼ੈਸਲਾ ਹੋਣ ’ਤੇ ਲੱਗੀਆਂ ਹੋਈਆਂ ਹਨ ਕਿਉਂਕਿ ਪਹਿਲਾਂ ਇਹ ਚਰਚਾ ਸੁਣਨ ਨੂੰ ਮਿਲ ਰਹੀ ਸੀ ਕਿ ਲੁਧਿਆਣਾ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸ ਸੰਸਦ ਮੈਂਬਰਾਂ ਰਵਨੀਤ ਬਿੱਟੂ ਅਤੇ ਮਨੀਸ਼ ਤਿਵਾੜੀ ਦੀ ਆਪਸ ’ਚ ਬਦਲੀ ਹੋ ਸਕਦੀ ਹੈ ਪਰ ਬਿੱਟੂ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਜਿੱਥੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ਦਾ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ, ਉੱਥੇ ਮੁਨੀਸ਼ ਤਿਵਾੜੀ ਨੂੰ ਵੀ ਲੁਧਿਆਣਾ ’ਚ ਭੇਜੇ ਜਾਣ ਦੀ ਸੰਭਾਵਨਾ ਅਜੇ ਵੀ ਬਰਕਰਾਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News