ਹੁਣ ਤੇਜ਼ ਰਫ਼ਤਾਰ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਖੈਰ ਨਹੀਂ

02/12/2021 1:33:48 PM

ਤਰਨਤਾਰਨ (ਰਮਨ) - ਓਵਰ ਸਪੀਡ ਅਤੇ ਸ਼ਰਾਬ ਪੀ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹੇ ਦੀ ਟ੍ਰੈਫਿਕ ਪੁਲਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਾਹਨ ਚਾਲਕਾਂ ਨਾਲ ਸਖ਼ਤੀ ਪੇਸ਼ ਕਰਨ ਲਈ ਜਿੱਥੇ ਟ੍ਰੈਫਿਕ ਪੁਲਸ ਕੰਟਰੋਲ ਸੈੱਲ ਸਥਾਪਿਤ ਕੀਤਾ ਗਿਆ ਹੈ, ਉੱਥੇ ਐਲਕੋ ਮੀਟਰ ਅਤੇ ਸਪੀਡੋ ਰਡਾਰ ਵੀ ਮੁਹੱਈਆ ਕਰਵਾਏ ਗਏ ਹਨ। ਜ਼ਿਕਰਯੋਗ ਹੈ ਕਿ ਸਰੱਹਦੀ ਜ਼ਿਲ੍ਹੇ ਅੰਦਰ ਅਜਿਹੇ ਯੰਤਰਾਂ ਅਤੇ ਕੰਟਰੋਲ ਰੂਮ ਸਥਾਪਿਤ ਹੋਣ ਨਾਲ ਜਿੱਥੇ ਟ੍ਰੈਫਿਕ ਸਮੱਸਿਆ ਅਤੇ ਹਾਦਸਿਆਂ ਤੋਂ ਨਿਯਾਤ ਮਿਲੇਗੀ, ਉੱਥੇ ਕ੍ਰਾਈਮ ਕਰਨ ਵਾਲੇ ਮਾੜੇ ਅਨਸਰਾਂ ਨੂੰ ਨੱਥ ਪਾਏ ਜਾਣ ਦੀ ਆਸ ਹੈ।

ਪੜ੍ਹੋ ਇਹ ਵੀ ਖ਼ਬਰ - ਕਿਸਾਨ ਅੰਦੋਲਨ ’ਚ ਮਰੇ ਮੋਗਾ ਦੇ ਕਿਸਾਨ ਦਾ ਸਸਕਾਰ ਕਰਨ ਤੋਂ ਇਨਕਾਰ,ਪਰਿਵਾਰ ਨੇ ਰੱਖੀ ਇਹ ਸ਼ਰਤ

ਜਾਣਕਾਰੀ ਦਿੰਦੇ ਹੋਏ ਐੱਸ. ਪੀ. ਟ੍ਰੈਫਿਕ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਐੱਸ. ਐੱਸ. ਪੀ. ਧਰੁੱਮਨ ਐੱਚ ਨਿੰਬਾਲੇ ਦੇ ਸਖ਼ਤ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਘਟਾਉਣ ਦੇ ਮਕਸਦ ਨਾਲ ਹੁਣ ਵੱਖ-ਵੱਖ ਥਾਵਾਂ ’ਤੇ ਓਵਰ ਸਪੀਡ ਨਾਕੇ ਜਾਣਗੇ। ਇਸੇ ਤਹਿਤ ਟ੍ਰੈਫਿਕ ਪੁਲਸ ਨੂੰ ਵਿਭਾਗ ਵਲੋਂ ਸਪੀਡ ਰਡਾਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ਼ਰਾਬ ਪੀਣ ਉਪਰੰਤ ਵਾਹਨ ਚਲਾਉਣ ਨਾਲ ਵੱਡੀ ਗਿਣਤੀ ’ਚ ਸੜਕੀ ਹਾਦਸੇ ਵਾਪਰਦੇ ਹਨ, ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੇ ਜਾਂਦੀਆਂ ਹਨ। ਇਨ੍ਹਾਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਟ੍ਰੈਫਿਕ ਪੁਲਸ ਨੂੰ ਐਲਕੋ ਮੀਟਰ ਰਾਹੀਂ ਸ਼ਰਾਬ ਪੀਣ ਵਾਲਿਆਂ ਦੀ ਪੁਸ਼ਟੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜੋ ਸ਼ਰਾਬੀ ਹਾਲਤ ’ਚ ਪਾਏ ਜਾਣ ਵਾਲੇ ਵਾਹਨ ਚਾਲਕ ਦਾ ਚਲਾਨ ਕਰੇਗੀ। 

ਪੜ੍ਹੋ ਇਹ ਵੀ ਖ਼ਬਰ - Beauty Tips : ਥ੍ਰੈਡਿੰਗ ਕਰਵਾਉਣ ਮਗਰੋਂ ਕਦੇ ਨਾ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋ ਸਕਦੈ ਚਮੜੀ ਨੂੰ ਨੁਕਸਾਨ

ਐੱਸ.ਪੀ. ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਸ ਲਾਇਨ ਅੰਦਰ ਟ੍ਰੈਫਿਕ ਕੰਟਰੋਲ ਸੈੱਲ ਸਥਾਪਿਤ ਕੀਤਾ ਗਿਆ ਹੈ, ਜੋ ਆਮ ਲੋਕਾਂ ਨੂੰ ਟ੍ਰੈਫਿਕ ਰੂਟਾਂ ਅਤੇ ਜਾਮ ਸਬੰਧੀ ਜਾਣਕਾਰੀ ਦੇਣ ’ਚ ਅਹਿਮ ਭੂਮਿਕਾ ਨਿਭਾਵੇਗਾ। ਇਸ ਸੈੱਲ ਅੰਦਰ 64 ਇੰਚ ਦੀਆਂ ਐੱਲ. ਸੀ. ਡੀ. ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਸ਼ਹਿਰ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਪ੍ਰਪੋਜਲ ਤਿਆਰ ਹੋ ਚੁੱਕੀ ਹੈ, ਜਿਸ ਨਾਲ ਮਾੜੇ ਅਨਸਰਾਂ ’ਤੇ ਵੀ ਨਜ਼ਰ ਰੱਖੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਮਾਨਸਾ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ ਬੁਝਾਏ ਦੋ ਘਰਾਂ ਦੇ ਚਿਰਾਗ

ਉਨ੍ਹਾਂ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਐਨੀਮੇਸ਼ਨ ਅਤੇ ਕਿਤਾਬਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਸੁਰੱਖਿਆ ਨੂੰ ਕਾਇਮ ਰੱਖਣ ਲਈ ਟ੍ਰੈਫਿਕ ਮੁਲਾਜ਼ਮਾਂ ਲਈ ਸਪੈਸ਼ਲ ਟੂਲ ਜਿਵੇਂ ਕਿ ਰੈਟਰੋ ਰਿਫਲੈਕਟਿਵ ਜੈਕਟ, ਟਾਰਚ ਆਦਿ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਰਾਤ ਸਮੇਂ ਨਜ਼ਰੀ ਦਿੱਖ ਨੂੰ ਵਧਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ, ਸਬ ਡਵੀਜ਼ਨ ਇੰਚਾਰਜ ਵਿਨੋਦ ਕੁਮਾਰ, ਸਾਈਬਰ ਸੈੱਲ ਇੰਚਾਰਜ ਰਣਬੀਰ ਸਿੰਘ, ਬਿਕਰਮਜੀਤ ਸਿੰਘ, ਮਲਕੀਤ ਸਿੰਘ, ਪ੍ਰਗਟ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼

rajwinder kaur

This news is Content Editor rajwinder kaur