ਬੀਨੂੰ ਢਿੱਲੋਂ ਨੇ ''ਸਪੀਡ ਰਿਕਾਰਡਸ'' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ ''ਤੇ ਜਤਾਇਆ ਦੁੱਖ਼

Sunday, Nov 01, 2026 - 06:07 PM (IST)

ਬੀਨੂੰ ਢਿੱਲੋਂ ਨੇ ''ਸਪੀਡ ਰਿਕਾਰਡਸ'' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ ''ਤੇ ਜਤਾਇਆ ਦੁੱਖ਼

ਜਲੰਧਰ (ਸੋਨੂੰ)- ਜਲੰਧਰ ਦੇ ਬੱਸ ਸਟੈਂਡ ਨੇੜੇ ਫਲਾਈਓਵਰ 'ਤੇ ਹੋਏ ਭਿਆਨਕ ਹਾਦਸੇ ਵਿਚ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਓਲਕ ਦੇ ਪੁੱਤਰ ਵਿਦਿਤ ਓਲਕ ਦੀ ਦਰਦਨਾਕ ਮੌਤ ਹੋ ਗਈ। ਵਿਦਿਤ ਓਲਕ ਦੀ ਮੌਤ ਦੀ ਖ਼ਬਰ ਸੁਣ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਫਿਲਮ ਅਦਾਕਾਰ ਬੀਨੂੰ ਢਿੱਲੋਂ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਦੌਰਾਨ ਬੀਨੂੰ ਢਿੱਲੋਂ ਨੇ ਦਿਨੇਸ਼ ਓਲਕ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। 

ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਨੂੰ ਢਿੱਲੋਂ ਨੇ ਕਿਹਾ ਕਿ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ਼ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਆਏ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਇਕ ਸੰਦੇਸ਼ ਵੀ ਦਿੱਤਾ ਕਿ ਸਾਰਿਆਂ ਨੂੰ ਵਾਹਨ ਸਾਵਧਾਨੀ, ਸੁਰੱਖਿਅਤ ਤਰੀਕੇ ਅਤੇ ਹੌਲੀ ਰਫ਼ਤਾਰ ਨਾਲ ਚਲਾਉਣੇ ਚਾਹੀਦੇ ਹਨ ਤਾਂ ਕਿ ਕਿਸੇ ਹੋਰ ਪਰਿਵਾਰ ਨੂੰ ਸੜਕ ਹਾਦਸੇ 'ਚ ਇੰਨਾ ਅਸਹਿ ਦੁੱਖ਼ ਨਾ ਸਹਿਣਾ ਪਵੇ। ਬੀਨੂੰ ਢਿੱਲੋਂ ਦੇ ਇਲਾਵਾ ਗਿੱਪੀ ਗਰੇਵਾਲ ਵੱਲੋਂ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਗਿਆ। 

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ

ਇੰਝ ਵਾਪਰਿਆ ਸੀ ਹਾਦਸਾ
ਜਲੰਧਰ 'ਚ ਦੇਰ ਰਾਤ ਇਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪੁਲਸ ਲਾਈਨ ਨੇੜੇ ਸਥਿਤ ਫਲਾਈਓਵਰ 'ਤੇ ਵਾਪਰਿਆ। ਦੋਵੇਂ ਨੌਜਵਾਨ ਕਾਰ 'ਚ ਸਵਾਰ ਹੋ ਕੇ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਫਲਾਈਓਵਰ 'ਤੇ ਖੜ੍ਹੀ ਨਗਰ ਨਿਗਮ ਦੀ ਟਰੈਕਟਰ-ਟਰਾਲੀ ਨਾਲ ਪਿੱਛਿਓਂ ਜਾ ਟਕਰਾਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਮਸ਼ਹੂਰ ਪੰਜਾਬੀ ਮਿਊਜ਼ਿਕ ਕੰਪਨੀ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਦੇ ਪੁੱਤਰ ਵਿਦਿਤ ਓਲਕ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਵਜੋਂ ਹੋਈ ਹੈ। ਪੁਲਸ ਮੁਤਾਬਕ ਉਨ੍ਹਾਂ ਨੂੰ ਤੜਕੇ ਕਰੀਬ 3 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ।

PunjabKesari

ਇਹ ਵੀ ਪੜ੍ਹੋ: ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ ਸਭ ਦੇ ਹੋਸ਼

ਫਲਾਈਓਵਰ 'ਤੇ ਨਗਰ ਨਿਗਮ ਦੇ ਕਰਮਚਾਰੀ ਕਰ ਰਹੇ ਸਨ ਸਫ਼ਾਈ
ਐੱਸ. ਐੱਚ. ਓ. ਸਾਹਿਲ ਚੌਧਰੀ ਨੇ ਦੱਸਿਆ ਕਿ ਤੜਕੇ ਕਰੀਬ 3 ਵਜੇ ਹਾਦਸੇ ਦੀ ਜਾਣਕਾਰੀ ਮਿਲੀ ਸੀ। ਪੁਲਸ ਟੀਮ ਜਦੋਂ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਫਲਾਈਓਵਰ ‘ਤੇ ਸਫ਼ਾਈ ਕਰ ਰਹੇ ਸਨ। ਕੂੜਾ-ਕਰਕਟ ਇਕੱਠਾ ਕਰਨ ਲਈ ਉਨ੍ਹਾਂ ਨੇ ਫਲਾਈਓਵਰ ‘ਤੇ ਟਰੈਕਟਰ-ਟਰਾਲੀ ਖੜ੍ਹੀ ਕੀਤੀ ਹੋਈ ਸੀ।

PunjabKesari

ਕਾਰ 'ਚ ਸਵਾਰ ਸਨ 5 ਨੌਜਵਾਨ
ਐੱਸ. ਐੱਚ. ਓ. ਨੇ ਦੱਸਿਆ ਕਿ ਕਾਰ ਬੀ. ਐੱਮ. ਸੀ. ਚੌਕ ਵੱਲੋਂ ਬੀ. ਐੱਸ. ਐੱਫ਼. ਚੌਕ ਵੱਲ ਫਲਾਈਓਵਰ ਤੋਂ ਲੰਘ ਰਹੀ ਸੀ। ਇਸੇ ਦੌਰਾਨ ਕਾਰ ਸਿੱਧੀ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਹਾਦਸੇ ਸਮੇਂ ਕਾਰ ‘ਚ ਕੁੱਲ੍ਹ 5 ਨੌਜਵਾਨ ਸਵਾਰ ਸਨ।

ਇਹ ਵੀ ਪੜ੍ਹੋ: ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ

ਦੋਵਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂ
ਪੁਲਸ ਅਧਿਕਾਰੀ ਮੁਤਾਬਕ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੇ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ: ਵੇਈਂ ਨਦੀ 'ਚੋਂ ਮਿਲੀ ਕਰੀਬ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News