ਲੁਧਿਆਣਾ-ਚੰਡੀਗੜ੍ਹ ਰੋਡ ’ਤੇ ਰਫ਼ਤਾਰ ਦਾ ਕਹਿਰ: ਬੱਸ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਕੁਚਲਿਆ, ਮੌਤ
Wednesday, Mar 25, 2026 - 09:02 AM (IST)
ਲੁਧਿਆਣਾ (ਰਾਜ) : ਲੁਧਿਆਣਾ-ਚੰਡੀਗੜ੍ਹ ਰੋਡ ’ਤੇ ਰਫਤਾਰ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਐਤਵਾਰ ਨੂੰ ਫੋਰਟਿਸ ਹਸਪਤਾਲ ਦੇ ਕੋਲ ਇਕ ਤੇਜ਼ ਰਫਤਾਰ ਜੁਝਾਰ ਬੱਸ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੱਸ ਚਾਲਕ ਵਾਹਨ ਨੂੰ ਮੌਕੇ ’ਤੇ ਹੀ ਛੱਡ ਕੇ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜੇ ਵਿਚ ਲੈ ਲਈ ਤੇ ਪੋਸਟਮਾਰਟਮ ਲਈ ਭੇਜ ਦਿੱਤੀ। ਪੁਲਸ ਨੇ ਮੁਲਜ਼ਮ ਬੱਸ ਚਾਲਕ ਖਿਲਾਫ ਕੇਸ ਦਰਜ ਕਰਕੇ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ : ਚੋਣ ਸਮੱਗਰੀ ਦੇ ਨਾਂ 'ਤੇ ਸਾਬਕਾ MLA ਉਮੀਦਵਾਰ ਨਾਲ 80 ਹਜ਼ਾਰ ਦੀ ਠੱਗੀ
ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਪਵਨ ਕੁਮਾਰ ਦੇ ਮੁਤਾਬਕ ਘਟਨਾ 22 ਮਾਰਚ ਦੀ ਹੈ। ਉਹ ਆਪਣੇ ਭਾਣਜੇ ਨਿਮਿਤ ਉਰਫ ਗੋਲੂ ਦੇ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਨੀਚੀ ਮੰਗਲੀ ਵੱਲ ਜਾ ਰਹੇ ਸਨ। ਜਦੋਂ ਉਹ ਫੋਰਟਿਸ ਹਸਪਤਾਲ ਦੇ ਨੇੜੇ ਪੁੱਜੇ ਤਾਂ ਮਾਮਾ ਪੈਦਲ ਰੋਡ ਕ੍ਰਾਸ ਕਰਨ ਲੱਗੇ ਤੇ ਨਿਮਿਤ ਐਕਟਿਵਾ ’ਤੇ ਸੜਕ ਪਾਰ ਕਰਨ ਲੱਗਾ। ਉਸੇ ਸਮੇਂ ਕੋਹਾੜਾ ਵਾਲੇ ਪਾਸਿਓਂ ਆ ਰਹੀ ਬੱਸ, ਜਿਸ ਨੂੰ ਚਾਲਕ ਬਲਜੀਤ ਸਿੰਘ ਲਾਪ੍ਰਵਾਹੀ ਤੇ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ, ਨੇ ਨਿਮਿਤ ਦੀ ਐਕਟਿਵਾ ਵਿਚ ਸਿੱਧੀ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਕਾਰਨ ਨਿਮਿਤ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਮੁਲਜ਼ਮ ਬੱਸ ਚਾਲਕ ਬਲਜੀਤ ਸਿੰਘ ਆਪਣੀ ਬੱਸ ਮੌਕੇ ’ਤੇ ਹੀ ਛੱਡ ਕੇ ਭੱਜਣ ਵਿਚ ਕਾਮਯਾਬ ਰਿਹਾ। ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
