ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜਿਆ, ਮੌਕੇ ’ਤੇ ਹੀ ਹੋਈ ਮੌਤ

Saturday, Apr 15, 2023 - 08:07 PM (IST)

ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜਿਆ, ਮੌਕੇ ’ਤੇ ਹੀ ਹੋਈ ਮੌਤ

ਲੁਧਿਆਣਾ (ਸ਼ਿਵਮ)-ਥਾਣਾ ਮਿਹਰਬਾਨ ਦੀ ਪੁਲਸ ਨੇ ਬੀਤੀ ਰਾਤ ਇਕ ਟਰੱਕ ਦੇ ਅਣਪਛਾਤੇ ਚਾਲਕ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਕੁਲਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਗੁਰੂ ਨਾਨਕ ਨਗਰ ਮਾਛੀਵਾੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 13 ਅਪ੍ਰੈਲ ਨੂੰ ਉਸ ਦਾ 21 ਸਾਲਾ ਬੇਟਾ ਕੁਲਬੀਰ ਸਿੰਘ ਆਪਣੇ ਮੋਟਰਸਾਈਕਲ ’ਤੇ ਰਾਹੋਂ ਰੋਡ ’ਤੇ ਬਸਤੀ ਵੱਲ ਜਾ ਰਿਹਾ ਸੀ ਕਿ ਅਚਾਨਕ ਸ਼ਰਾਬ ਦੇ ਠੇਕੇ ਕੋਲ ਇਕ ਤੇਜ਼ ਰਫਤਾਰ ਟਰੱਕ ਚਾਲਕ ਨੇ ਉਸ ਦੇ ਲੜਕੇ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦਾ ਲੜਕਾ ਟਰੱਕ ਦੇ ਥੱਲੇ ਆ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਸੂਬੇ ਦੇ ਡਾ. ਅੰਬੇਡਕਰ ਭਵਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਅਹਿਮ ਐਲਾਨ

ਮੌਕੇ ਤੋਂ ਟਰੱਕ ਦਾ ਡਰਾਈਵਰ ਫਰਾਰ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਟਰੱਕ ਡਰਾਈਵਰ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।
 


author

Manoj

Content Editor

Related News