ਨਵੀਂ ਖੇਡ ਨੀਤੀ ਜ਼ਰੀਏ ਪੰਜਾਬ ’ਚ ਮੁੜ ਖੇਡ ਸੱਭਿਆਚਾਰ ਪੈਦਾ ਕੀਤਾ ਜਾਵੇਗਾ : ਮੀਤ ਹੇਅਰ

Tuesday, Jun 13, 2023 - 06:33 PM (IST)

ਨਵੀਂ ਖੇਡ ਨੀਤੀ ਜ਼ਰੀਏ ਪੰਜਾਬ ’ਚ ਮੁੜ ਖੇਡ ਸੱਭਿਆਚਾਰ ਪੈਦਾ ਕੀਤਾ ਜਾਵੇਗਾ : ਮੀਤ ਹੇਅਰ

ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ), (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਖੇਡ ਪੱਖੀ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਜਿੱਥੇ ਨਵੀਂ, ਵਿਆਪਕ ਤੇ ਕਾਰਗਰ ਖੇਡ ਨੀਤੀ ਬਣਾ ਰਹੀ ਹੈ, ਉੱਥੇ ਹੀ ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸਥਿਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ 8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਆਪਣੇ ਸੰਬੋਧਨ ’ਚ ਕਹੀ। ਉਨ੍ਹਾਂ ਇਸ ਮੌਕੇ ਮੁਕਾਬਲਿਆਂ ਦਾ ਆਗ਼ਾਜ਼ ਵੀ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਲਾਸ਼ ਦੇਖ ਭੁੱਬਾਂ ਮਾਰ ਰੋਇਆ ਪਰਿਵਾਰ

ਖੇਡ ਮੰਤਰੀ ਨੇ ਕਿਹਾ ਕਿ ਗੱਤਕਾ ਸਾਨੂੰ ਗੁਰੂ ਸਾਹਿਬਾਨ ਵੱਲੋਂ ਵਿਰਸੇ ਵਿਚ ਮਿਲੀ ਮਾਰਸ਼ਲ ਆਰਟ ਖੇਡ ਹੈ, ਜਿਸ ਨੂੰ ਹੁਣ ਕੌਮੀ ਖੇਡਾਂ ਵਿਚ ਵੀ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਗੱਤਕਾ ਖੇਡ ਵਜੋਂ ਹੋਰ ਵੀ ਬੁਲੰਦੀਆਂ ਛੂਹੇਗੀ। ਬੀਤੇ ਸਮੇਂ ਵਿਚ ਖੇਲੋ ਇੰਡੀਆ ਗੇਮਜ਼ ਵਿਚ ਪੰਜਾਬ ਦੇ ਖਿਡਾਰੀਆਂ ਨੇ ਗੱਤਕਾ ਵਿਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਅਤੇ ਪੰਜਾਬ ਦੀ ਓਵਰਆਲ ਤਮਗਾ ਸੂਚੀ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਇਸ ਮਾਰਸ਼ਲ ਆਰਟ ਖੇਡ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਮੱਦਦ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ’ਚ ਸੁੱਟੀ ਲਾਸ਼

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਖੇਡਾਂ ਵਿਚ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਕਾਰਗਰ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ, ਜਿਹੜੀ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ। ਖਿਡਾਰੀਆਂ ਨੂੰ ਤਿਆਰੀ ਲਈ ਕੋਚਾਂ ਦਾ ਪ੍ਰਬੰਧ ਕਰਨਾ, ਡਾਈਟ ਰਾਸ਼ੀ ਵਧਾਉਣੀ, ਖਿਡਾਰੀਆਂ ਲਈ ਨਕਦ ਇਨਾਮ ਤੋਂ ਇਲਾਵਾ ਨੌਕਰੀ ਦੇਣਾ, ਕੋਚਾਂ ਨੂੰ ਐਵਾਰਡ ਦੇਣਾ ਆਦਿ ਪ੍ਰਮੁੱਖ ਵਿਸ਼ੇਸ਼ਤਾਵਾਂ ਹੋਣਗੀਆਂ।

ਇਹ ਖ਼ਬਰ ਵੀ ਪੜ੍ਹੋ : 9 ਦਿਨ ਪਹਿਲਾਂ ਹੋਇਆ ਸੀ ਵਿਆਹ, ਚਿੱਟੇ ਨੇ ਲਈ ਨੌਜਵਾਨ ਦੀ ਜਾਨ

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਖੇਡਾਂ ’ਚ ਅਮੀਰ ਵਿਰਾਸਤ ਰਹੀ ਹੈ ਅਤੇ ਪੰਜਾਬ ਨੇ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ, ਜਿਨ੍ਹਾਂ ਦੇ ਅੱਜ ਤੱਕ ਰਿਕਾਰਡ ਨਹੀਂ ਟੁੱਟੇ। ਪੰਜਾਬ ਵਿਚ ਹੁਨਰ ਦੀ ਘਾਟ ਨਹੀਂ ਬਸ ਸਿਰਫ ਲੋੜ ਹੈ, ਇਸ ਹੁਨਰ ਨੂੰ ਤਲਾਸ਼ ਕੇ ਤਰਾਸ਼ਣ ਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਖੇਡ ਪੱਖੀ ਮਾਹੌਲ ਸਿਰਜਣ ਦੇ ਨਾਲ-ਨਾਲ ਨੌਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਜਾਣ ਲਈ ਉਪਰਾਲੇ ਕਰ ਰਹੀ ਹੈ।

ਇਸ ਤੋਂ ਪਹਿਲਾਂ ਖੇਡ ਮੰਤਰੀ ਦਾ ਸਵਾਗਤ ਕਰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 3 ਦਿਨ ਚੱਲਣ ਵਾਲੀ 8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਵਿਚ ਲੜਕੇ ਅਤੇ ਲੜਕੀਆਂ ਦੇ ਅੰਡਰ 14, 17, 19, 22, 25 ਅਤੇ ਅੰਡਰ 28 ਵਰਗ ਵਿਚ ਤਕਰੀਬਨ 800 ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਜੁਗਨੀ ਵੀ ਹਾਜ਼ਰ ਸਨ।


author

Manoj

Content Editor

Related News