ਖੇਡ ਮੰਤਰੀ ਨੇ ਵਿਸ਼ਵ ਕੱਪ ''ਚ 2 ਤਮਗੇ ਜਿੱਤਣ ਵਾਲੀ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਨੂੰ ਦਿੱਤੀ ਮੁਬਾਰਕਬਾਦ

07/22/2022 8:18:05 PM

ਚੰਡੀਗੜ੍ਹ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ੀ ਦੇ ਵਿਸ਼ਵ ਕੱਪ ਵਿੱਚ 2 ਕਾਂਸੀ ਦੇ ਤਮਗੇ ਜਿੱਤਣ ਵਾਲੀ ਭਾਰਤ ਦੀ ਓਲੰਪੀਅਨ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਨੂੰ ਨਿੱਜੀ ਤੌਰ 'ਤੇ ਮਿਲ ਕੇ ਮੁਬਾਰਕਬਾਦ ਦਿੱਤੀ। ਖੇਡ ਮੰਤਰੀ ਨੇ ਪੰਜਾਬ ਦੀ ਇਸ ਹੋਣਹਾਰ ਨਿਸ਼ਾਨੇਬਾਜ਼ ਨੂੰ 2 ਤਮਗੇ ਜਿੱਤਣ ਅਤੇ ਵਿਸ਼ਵ ਰੈਂਕਿੰਗ 'ਚ ਪਹਿਲਾ ਰੈਂਕ ਹਾਸਲ ਕਰਨ ‘ਤੇ ਆਪਣੀ ਰਿਹਾਇਸ਼ 'ਤੇ ਮਿਲ ਕੇ ਹੌਸਲਾ-ਅਫਜ਼ਾਈ ਕੀਤੀ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ 'ਚ ਅੱਗੇ ਲਿਆਉਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਖੇਡ ਨੀਤੀ ਵਿੱਚ ਵੀ ਢੁੱਕਵੇਂ ਬਦਲਾਅ ਕਰ ਰਹੀ ਹੈ।

ਇਹ ਵੀ ਪੜ੍ਹੋ : ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ: VIP's ਦੀ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਕਿਵੇਂ ਹੋਈ ਲੀਕ?

ਮੀਤ ਹੇਅਰ ਨੇ ਅੰਜੁਮ ਮੌਦਗਿਲ ਨੂੰ ਹੱਲਾਸ਼ੇਰੀ ਦਿੰਦਿਆਂ ਆਉਣ ਵਾਲੇ ਸਮੇਂ ਖਾਸ ਕਰਕੇ 2024 ਪੈਰਿਸ ਓਲੰਪਿਕ ਖੇਡਾਂ ਲਈ ਤਿਆਰੀ ਵਿੱਚ ਜੁਟਣ ਅਤੇ ਚੰਗੇ ਪ੍ਰਦਰਸ਼ਨ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਅੰਜੁਮ ਨੇ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਵਿਅਕਤੀਗਤ ਤੇ ਟੀਮ ਈਵੈਂਟ ਵਿੱਚ 2 ਕਾਂਸੀ ਦੇ ਤਮਗੇ ਜਿੱਤੇ। ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : SKM ਦੇ ਆਗੂਆਂ ਨਾਲ ਖੇਤੀਬਾੜੀ ਮੰਤਰੀ ਧਾਲੀਵਾਲ ਦੀ ਮੀਟਿੰਗ, ਕਹੀਆਂ ਇਹ ਗੱਲਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News