ਏਸ਼ੀਅਨ ਚੈਂਪੀਅਨਸ਼ਿਪ ’ਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਨੂੰ ਖੇਡ ਮੰਤਰੀ ਨੇ ਦਿੱਤੀ ਵਧਾਈ

01/13/2024 5:45:27 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ’ਚ ਸੋਨੇ ਅਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਸਿਫ਼ਤ ਨੇ ਟੀਮ ਈਵੈਂਟ ’ਚ ਸੋਨੇ ਅਤੇ ਵਿਅਕਤੀਗਤ ’ਚ ਚਾਂਦੀ ਦਾ ਤਮਗ਼ਾ ਜਿੱਤਿਆ। ਖੇਡ ਮੰਤਰੀ ਨੇ ਕਿਹਾ ਕਿ ਸਿਫ਼ਤ ਕੌਰ ਸਮਰਾ ਨੇ ਨਿਰੰਤਰ ਵਧੀਆ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸਿਫ਼ਤ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ’ਚ ਵਿਸ਼ਵ ਰਿਕਾਰਡ ਨਾਲ ਸੋਨੇ ਤੇ ਚਾਂਦੀ ਦਾ ਤਮਗ਼ਾ ਜਿੱਤਿਆ। ਵਿਸ਼ਵ ਕੱਪ ’ਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। ਇਸ ਤੋਂ ਵੀ ਅਹਿਮ ਗੱਲ ਪੈਰਿਸ ਓਲੰਪਿਕ ਖੇਡਾਂ ਲਈ ਵੀ ਕੁਆਲੀਫਾਈ ਕੀਤਾ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ’ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਐਕਸ਼ਨ, ਇਸ ਸ਼ਖ਼ਸ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਕੀਤਾ ਰੱਦ

ਨਵੀਂ ਖੇਡ ਨੀਤੀ ਅਧੀਨ ਜਿੱਥੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ, ਉੱਥੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਵੀ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ। ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਲਈ ਉਸ ਦੇ ਮਾਪਿਆਂ ਅਤੇ ਕੋਚ ਨੂੰ ਵੀ ਵਧਾਈ ਦਿੱਤੀ ਹੈ। ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ-2024 (ਰਾਈਫ਼ਲ/ਪਿਸਟਲ) ’ਚ ਵਿਅਕਤੀਗਤ ਵਰਗ ’ਚ ਸਿਫ਼ਤ ਕੌਰ ਸਮਰਾ ਨੇ 460.6 ਅੰਕ ਹਾਸਲ ਕਰ ਕੇ ਚਾਂਦੀ ਦਾ ਤਮਗ਼ਾ ਜਿੱਤਿਆ ਜਦੋਂਕਿ ਸੋਨ ਤਗ਼ਮਾ ਜੇਤੂ ਦੱਖਣੀ ਕੋਰੀਆ ਦੀ ਯੂਨਸੀਓ ਲੀ ਨੇ 462.5 ਅੰਕ ਹਾਸਲ ਕੀਤੇ। ਟੀਮ ਵਰਗ ’ਚ ਸਿਫ਼ਤ ਨੇ ਭਾਰਤੀ ਟੀਮ ਵੱਲੋਂ ਸੋਨੇ ਦਾ ਤਮਗ਼ਾ ਜਿੱਤਿਆ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਭਾਜਪਾ ਜਨਵਰੀ ਦੇ ਅਖੀਰ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਦੇ ਸਕਦੀ ਹੈ ਮਨਜ਼ੂਰੀ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Anuradha

Content Editor

Related News