ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
Wednesday, Jan 17, 2024 - 04:51 PM (IST)
ਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕਬੱਡੀ ਖੇਡ ਨੂੰ ਦੇਵੀ ਦਿਆਲ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਕਬੱਡੀ ਖੇਡ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਕਬੱਡੀ ਖੇਡ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਇਹ ਵੀ ਪੜ੍ਹੋ- ਸਾਬਕਾ ਭਾਰਤੀ ਕ੍ਰਿਕਟਰ ਸੌਰਭ ਗਾਂਗੁਲੀ ’ਤੇ ਬਣੇਗੀ ਬਾਇਓਪਿਕ
ਖੇਡ ਮੰਤਰੀ ਨੇ ਕਿਹਾ ਕਿ ਦੇਵੀ ਦਿਆਲ ਨੇ ਬਤੌਰ ਖਿਡਾਰੀ ਦੇਸ਼ ਤੇ ਵਿਦੇਸ਼ ਵਿੱਚ ਨਾਮ ਚਮਕਾਉਣ ਤੋਂ ਬਾਅਦ ਖੇਡ ਵਿਭਾਗ ਵਿੱਚ ਬਤੌਰ ਕੋਚ ਤੇ ਖੇਡ ਅਫਸਰ ਕਬੱਡੀ ਖੇਡ ਦੀ ਵੀ ਲੰਬੀ ਸੇਵਾ ਕੀਤੀ। ਉਹ ਖੇਡ ਵਿਭਾਗ ਤੋਂ 2005 ਵਿੱਚ ਖੇਡ ਅਫਸਰ ਸੇਵਾ ਮੁਕਤ ਹੋਏ ਸਨ। ਉਨ੍ਹਾਂ ਉਚੇਰੀ ਵਿੱਦਿਆ ਵੀ ਹਾਸਲ ਕੀਤੀ ਅਤੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇ।
ਇਹ ਵੀ ਪੜ੍ਹੋ- ਟੀਮ ਇੰਡੀਆ ਦਾ ‘ਮੈਂਟੋਰ’ ਬਣਨਾ ਚਾਹੁੰਦਾ ਹੈ ਯੁਵਰਾਜ ਸਿੰਘ
ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਦੇਵੀ ਦਿਆਲ ਦੀ ਆਤਮਿਕ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਤੇ ਖੇਡ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।