ਦਲੀਆ ਖਾਣ ਮਗਰੋਂ ਬੀਮਾਰ ਹੋਏ 48 ਬੱਚਿਆਂ ਦੇ ਮਾਮਲੇ 'ਚ ਮੀਤ ਹੇਅਰ ਨੇ ਜਾਰੀ ਕੀਤੇ ਸਖ਼ਤ ਹੁਕਮ
Saturday, Jul 29, 2023 - 05:45 PM (IST)
ਚੰਡੀਗੜ੍ਹ : ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ. ਆਈ. ਐੱਸ.) ਦੇ ਮੋਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰ ਦੇ ਖਾਣੇ ਦੌਰਾਨ ਸਿਹਤ ਖ਼ਰਾਬ ਹੋਣ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।
ਇਹ ਵੀ ਪੜ੍ਹੋ : ਧਰਮੀ ਫੌ਼ਜੀਆਂ ਤੇ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਏ ਕਿਸਾਨ-ਮਜ਼ਦੂਰਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਮੀਤ ਹੇਅਰ ਨੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : 'ਆਪ' ਵਿਧਾਇਕਾਂ ਖ਼ਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਮੀਟਿੰਗਾਂ ਸ਼ੁਰੂ, ਹਾਈਕਮਾਨ ਕੋਲ ਪੁੱਜੇਗੀ 'ਰਿਐਲਿਟੀ'
ਦੱਸਣਯੋਗ ਹੈ ਕਿ ਅੱਜ ਮੋਹਾਲੀ ਦੇ ਸੈਕਟਰ-63 ਸਥਿਤ ਸਪੋਰਟਸ ਕੰਪਲੈਕਸ ਦੇ ਹੋਸਟਲ 'ਚ ਉਸ ਵੇਲੇ ਹਾਹਾਕਾਰ ਮਚ ਗਈ, ਜਦੋਂ ਖਿਡਾਰੀਆਂ ਦੀ ਸਵੇਰ ਦੇ ਸਮੇਂ ਅਚਾਨਕ ਸਿਹਤ ਖ਼ਰਾਬ ਹੋਣੀ ਸ਼ੁਰੂ ਹੋ ਗਈ। ਮੁੱਢਲੀ ਜਾਣਕਾਰੀ 'ਚ ਇਸ ਗੱਲ ਦਾ ਪਤਾ ਲੱਗਾ ਹੈ ਕਿ ਹੋਸਟਲ ਦੇ ਵਿਦਿਆਰਥੀਆਂ ਨੇ ਸਵੇਰੇ ਸਵਾ 7 ਵਜੇ ਦੇ ਕਰੀਬ ਨਾਸ਼ਤੇ 'ਚ ਦਲੀਆ ਲਿਆ। ਇਸ ਦਲੀਏ 'ਚੋਂ ਕਿਰਲੀ ਨਿਕਲੀ, ਜਿਸ ਤੋਂ ਬਾਅਦ ਵਿਦਿਆਰਥੀਆਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਇਸ ਤੋਂ ਬਾਅਦ 48 ਵਿਦਿਆਰਥੀਆਂ ਨੂੰ ਫੇਜ਼-6 ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਹ ਡਾਕਟਰ ਦੀ ਨਿਗਰਾਨੀ ਹੇਠ ਹਨ। ਐੱਸ. ਐੱਮ. ਓ. ਡਾ. ਚੀਮਾ ਦਾ ਕਹਿਣਾ ਹੈ ਕਿ ਪਰਮਾਤਮਾ ਦੀ ਮਿਹਰ ਨਾਲ ਸਾਰੇ ਬੱਚੇ ਠੀਕ ਹਨ। ਮੋਹਾਲੀ ਦੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਤੇ ਡਾਇਰੈਕਟਰ ਸਿਹਤ ਪੰਜਾਬ ਡਾ. ਆਦਰਸ਼ ਪਾਲ ਕੌਰ ਨੇ ਵੀ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਬੱਚਿਆਂ ਦਾ ਹਾਲ ਜਾਣਿਆ
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8