ਸਕੂਟਰੀ ਤੇ ਕਾਰ ਦੀ ਟੱਕਰ ''ਚ 1 ਦੀ ਮੌਤ
Friday, Dec 08, 2017 - 10:42 AM (IST)
ਬਟਾਲਾ/ਜੈਂਤੀਪੁਰ (ਬੇਰੀ, ਬਲਜੀਤ) - ਬੀਤੀ ਦੇਰ ਰਾਤ ਪਿੰਡ ਸ਼ੇਖੂਪੁਰਾ ਵਿਖੇ ਸਕੂਟਰੀ ਤੇ ਕਾਰ ਦੀ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ।
ਚੌਕੀ ਇੰਚਾਰਜ ਸ਼ੇਖੂਪੁਰਾ ਦੇ ਏ. ਐੱਸ. ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਸ਼ੰਕਰਪੁਰਾ ਆਪਣੀ ਸਕੂਟਰੀ ਨੰ. ਪੀ. ਬੀ.-06 ਵਾਈ-0833 'ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਬਟਾਲਾ ਆ ਰਿਹਾ ਸੀ, ਜਦੋਂ ਪਿੰਡ ਸ਼ੇਖੂਪੁਰਾ ਨੇੜੇ ਪਹੁੰਚਿਆ ਤਾਂ ਪਿੱਛੋਂ ਆਲਟੋ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਗਗਨਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਤੁਰੰਤ ਬਾਅਦ ਉਕਤ ਨੌਜਵਾਨ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਕਤ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੇ ਸਾਲੇ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਹਰਸ਼ੀਆਂ ਦੇ ਬਿਆਨਾਂ ਦੇ ਆਧਾਰ 'ਤੇ ਡਰਾਈਵਰ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਕਾਰ ਕਬਜ਼ੇ ਵਿਚ ਲੈ ਲਈ ਗਈ ਹੈ ਜਦਕਿ ਕਾਰ ਚਾਲਕ ਮੌਕੇ ਤੋਂ ਭੱਜ ਗਿਆ।
