ਸ੍ਰੀ ਆਨੰਦਪੁਰ ਸਾਹਿਬ ਦੀ ਕੁੜੀ ਨੇ ਚਮਕਾਇਆ ਨਾਂ, ਭਾਰਤੀ ਫੌਜ ’ਚ ਬਣੀ ਲੈਫਟੀਨੈਂਟ
Friday, Apr 02, 2021 - 01:09 PM (IST)
ਸ੍ਰੀ ਆਨੰਦਪੁਰ ਸਾਹਿਬ (ਦਲਜੀਤ ਸਿੰਘ)- ਨੇੜਲੇ ਪਿੰਡ ਗੰਗੂਵਾਲ ਦੀ ਜੰਮਪਲ ਕੁੜੀ ਨਵਦੀਪ ਕੌਰ ਰਾਣਾ ਨੇ ਭਾਰਤੀ ਫੌਜ ’ਚ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਕੇ ਲੈਫਟੀਨੈਂਟ ਦਾ ਅਹੁਦਾ ਪ੍ਰਾਪਤ ਕੀਤਾ ਹੈ। ਉਸ ਦੇ ਪਿਤਾ ਅੰਮ੍ਰਿਤਪਾਲ ਸਿੰਘ ਰਾਣਾ ਨੇ ਦੱਸਿਆ ਕਿ ਨਵਦੀਪ ਕੌਰ ਨੇ ਫਰਵਰੀ 2016 ਵਿਚ ਭਾਰਤੀ ਫੋਜ ਵੱਲੋਂ ਬੀ. ਐੱਸ. ਸੀ. ਨਰਸਿੰਗ ਦੀ ਕੌਮੀ ਪੱਧਰ ਦੀ ਪ੍ਰੀਖਿਆ ਵਿਚ ਭਾਗ ਲਿਆ ਸੀ, ਜਿਸ ਵਿਚ ਉਸ ਨੇ ਇਸ ਕੋਰਸ ’ਚ ਏ. ਐੱਫ. ਐੱਮ. ਸੀ. ਪੂਨਾ ਮਹਾਰਾਸ਼ਟਰ ਤੋਂ ਕਮਿਸ਼ਨ ਰਾਹੀਂ ਇਹ ਅਹੁਦਾ ਪ੍ਰਾਪਤ ਕੀਤਾ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਕੰਨ ਤੇ ਉਂਗਲੀਆਂ
ਦੱਸਣਯੋਗ ਹੈ ਕਿ ਨਵਦੀਪ ਕੌਰ ਨੇ ਆਪਣੀ ਦਸਵੀਂ ਦੀ ਪੜ੍ਹਾਈ ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਤੋਂ ਮੈਰਿਟ ਰਾਹੀਂ ਪਾਸ ਕੀਤੀ ਅਤੇ ਬਾਹਰਵੀਂ ਦੀ ਮੈਡੀਕਲ ਗਰੁੱਪ ਦੀ ਪੜ੍ਹਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ ਤੋਂ ਹਾਸਲ ਕੀਤੀ ਹੈ। ਨਵਦੀਪ ਕੌਰ ਨੇ ਕਿਹਾ ਕਿ ਇਸ ਮੁਕਾਮ ਨੂੰ ਹਾਸਲ ਕਰਨ ਦਾ ਸੇਹਰਾ ਉਸਦੇ ਅਧਿਆਪਕਾ ਅਤੇ ਪਰਿਵਾਰਿਕ ਮੈਂਬਰਾਂ ਨੂੰ ਜਾਂਦਾ ਹੈ। ਇਸ ਮੌਕੇ ਸੁੱਚਾ ਸਿੰਘ, ਪ੍ਰਿੰਸੀਪਲ ਸੰਗੀਤਾ ਸ਼ਰਮਾ, ਮਹਿੰਦਰ ਸਿੰਘ, ਤਰਸੇਮ ਸਿੰਘ, ਪ੍ਰਿੰਸੀਪਲ ਨੀਰਜ ਵਰਮਾ ਆਦਿ ਨੇ ਨਵਦੀਪ ਕੌਰ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਦੁਬਈ ’ਚ ਹੁਸ਼ਿਆਰਪੁਰ ਦੇ ਨੌਜਵਾਨ ਨੂੰ ਸੁਣਾਇਆ ਗਿਆ ਗੋਲ਼ੀ ਮਾਰਨ ਦਾ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ