ਲੰਗਰ ਲੈਣ ਦੌਰਾਨ ਲੜਕੀ ਨਾਲ ਕੀਤੀ ਗਈ ਬਦਸਲੂਕੀ ਦੇ ਮਾਮਲੇ ਦੀ ਹੋਵੇਗੀ ਜਾਂਚ : ਗਿਆਨੀ ਗੁਰਬਚਨ ਸਿੰਘ

11/06/2017 7:29:08 PM

ਅੰਮ੍ਰਿਤਸਰ (ਸੁਮਿਤ) : ਲੰਗਰ ਦੀ ਦਾਲ ਘਰ ਲੈ ਕੇ ਜਾਣ 'ਤੇ ਪ੍ਰਧਾਨ ਵੱਲੋਂ ਕੀਤੀ ਬਦਸਲੂਕੀ ਤੋਂ ਬਾਅਦ ਮਾਨਸਾ ਦੇ ਪਿੰਡ ਫਫੜੇ ਭਾਈਕੇ ਦੀ ਲੜਕੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦੇ ਮਾਮਲੇ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਗੱਲ ਆਖੀ ਹੈ। ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ ਸਥਿਤ ਆਪਣੇ ਦਫਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਤੋਂ ਇਲਾਵਾ ਅਮਰੀਕਾ 'ਚ ਸਿੱਖਾਂ 'ਤੇ ਹੋ ਰਹੇ ਨਸਲੀ ਹਮਲਿਆਂ ਦੀ ਵੀ ਗਿਆਨੀ ਗੁਰਬਚਨ ਸਿੰਘ ਨੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਉਥੋਂ ਦੀ ਸਮੂਹ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਇਸ ਸਮੱਸਿਆ ਦਾ ਜਲਦ ਹੱਲ ਕੱਢਣ ਦੀ ਹਦਾਇਤ ਦਿੱਤੀ ਹੈ।