ਪੰਜ ਸਿੰਘ ਸਾਹਿਬਾਨਾਂ ਦਾ ਸਖ਼ਤ ਰੁੱਖ, ਗਿਆਨੀ ਇਕਬਾਲ ਸਿੰਘ ਤੇ ਸੁੱਚਾ ਸਿੰਘ ਲੰਗਾਹ ਮਾਮਲੇ ''ਚ ਦੋ ਟੁੱਕ
Monday, Aug 24, 2020 - 06:36 PM (IST)
ਅੰਮ੍ਰਿਤਸਰ : ਸਿੱਖ ਪੰਥ 'ਚ ਚੱਲ ਰਹੇ ਮਾਮਲਿਆਂ 'ਤੇ ਵਿਚਾਰਾਂ ਲਈ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ। ਇਸ ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨਾਂ ਨੇ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ 'ਤੇ ਸਖ਼ਤ ਰੁੱਖ ਅਖਤਿਆਰ ਕਰਦਿਆਂ ਆਖਿਆ ਕਿ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਹੈ। ਇਸ ਲਈ ਸੰਗਤਾਂ ਇਸ ਨਾਲ ਮਿਲਵਰਤਣ ਨਾ ਰੱਖਣ।
ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਵਿਵਾਦ 'ਤੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ
ਦੱਸਣਯੋਗ ਹੈ ਕਿ ਬੀਤੇ ਦਿਨੀਂ ਸੁੱਚਾ ਲੰਗਾਹ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਇਤਿਹਾਸਿਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਵਿਖੇ ਪੰਜ ਪਿਆਰਿਆਂ ਸਾਹਮਣੇ ਪੇਸ਼ ਹੋ ਕੇ ਖਿਮਾ ਯਾਚਨਾ ਕੀਤੀ, ਜਿਸ 'ਤੇ ਨਿਹੰਗ ਸਿੰਘ ਪੰਜ ਪਿਆਰਿਆਂ ਨੇ ਉਨ੍ਹਾਂ ਦੀ ਮੁਆਫੀ ਮਨਜ਼ੂਰ ਕਰਦਿਆਂ ਸਿੱਖ ਧਰਮ ਦੀ ਵਿਧੀ ਵਿਧਾਨ ਮੁਤਾਬਿਕ ਲੰਗਾਹ ਨੂੰ ਮੁੜ ਅੰਮ੍ਰਿਤ ਛਕਾਇਆ ਅਤੇ ਤਨਖਾਹ ਵਜੋਂ ਲੰਗਾਹ ਨੂੰ 21 ਦਿਨ ਰੋਜ਼ਾਨਾ ਇਕ-ਇਕ ਘੰਟਾ ਦਰਬਾਰ ਸਾਹਿਬ 'ਚ ਝਾੜੂ ਮਾਰਨ, ਬਰਤਨ ਸਾਫ ਕਰਨ ਦੀ ਸੇਵਾ ਲਗਾਈ ਗਈ ਜਦਕਿ ਪੰਥਕ ਮਰਿਆਦਾ ਅਨੁਸਾਰ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਦੇ 5 ਪਿਆਰੇ ਹੀ ਪੰਛ 'ਚੋਂ ਛੇਕੇ ਵਿਅਕਤੀ ਨੂੰ ਅੰਮ੍ਰਿਤ ਛਕਾ ਕੇ ਮੁੜ ਪੰਥ 'ਚ ਸ਼ਾਮਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੂਰੀ ਦੁਨੀਆ 'ਚ ਵੱਖਰੀ ਮਾਨਤਾ ਰੱਖਦਾ ਹੈ ਅੰਮ੍ਰਿਤਸਰ ਦਾ ਇਹ ਗੁਰਦੁਆਰਾ, ਚੜ੍ਹਦਾ ਹੈ ਨਾਰੀਅਲ ਦਾ ਪ੍ਰਸ਼ਾਦ
ਦੂਜੇ ਪਾਸੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਅਯੁੱਧਿਆ ਵਿਖੇ ਸਮਾਗਮ ਵਿਚ ਦਿੱਤੇ ਬਿਆਨ ਨਾਲ ਅਸਹਿਮਤੀ ਜਤਾਉਂਦਿਆਂ ਪੰਜ ਸਿੰਘ ਸਾਹਿਬਾਨਾਂ ਨੇ ਕਿਹਾ ਕਿ ਸਿੱਖ ਇਕ ਵੱਖਰੀ ਕੌਮ ਸੀ ਹੈ ਅਤੇ ਹਮੇਸ਼ਾ ਰਹੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸਿੱਖਾਂ ਨੂੰ ਕਿਸੇ ਕੋਲੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ : ਮਜੀਠੀਆ ਨੇ ਸੁੱਖੀ ਰੰਧਾਵਾ ਦੀ ਸਿਹਤਯਾਬੀ ਲਈ ਕੀਤੀ ਦੁਆ