ਗਾਇਬ ਹੋਏ 'ਪਾਵਨ ਸਰੂਪ' ਮਾਮਲੇ 'ਚ ਵੱਡਾ ਖੁਲਾਸਾ, ਪੰਜ ਸਿੰਘ ਸਾਹਿਬਾਨ ਨੇ ਸੁਣਾਇਆ ਫ਼ੈਸਲਾ

08/24/2020 3:39:10 PM

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ 'ਚ ਪੰਥ ਨਾਲ ਸਬੰਧਿਤ ਕਈ ਮਸਲੇ ਵਿਚਾਰੇ ਗਏ, ਜਿਨ੍ਹਾਂ 'ਚ ਪਾਵਨ ਸਰੂਪਾਂ ਦੇ ਗਾਇਬ ਹੋਣ ਦਾ ਮੁੱਦਾ ਵੀ ਸ਼ਾਮਲ ਸੀ
ਇਹ ਵੀ ਪੜ੍ਹੋ : ਘਰ 'ਚ ਇਕਾਂਤਵਾਸ 'ਕੋਰੋਨਾ' ਮਰੀਜ਼ਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਰਾਹਤ

ਇਸ 'ਤੇ ਬੋਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਗਈ ਪੜਤਾਲ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਟੋਰ ਲੈਜਰ 'ਚ ਠੀਕ ਢੰਗ ਨਾਲ ਨਹੀਂ ਰੱਖੇ ਗਏ ਅਤੇ ਇਨ੍ਹਾਂ 'ਚ ਵਾਰ-ਵਾਰ ਕਟਿੰਗ ਅਤੇ ਛੇੜਛਾੜ ਕੀਤੀ ਗਈ।

ਇਹ ਵੀ ਪੜ੍ਹੋ : ਘਰ 'ਚ ਇਕਾਂਤਵਾਸ 'ਕੋਰੋਨਾ' ਮਰੀਜ਼ਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਰਾਹਤ

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪ ਨਹੀਂ, ਸਗੋਂ 328 ਸਰੂਪ ਘੱਟ ਸਨ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਬਹੁਤ ਵੱਡੀ ਬੇਈਮਾਨੀ ਅਤੇ ਅਣਗਹਿਲੀ ਹੈ।
ਇਹ ਵੀ ਪੜ੍ਹੋ : 'ਦੁਲਹਨ' ਨੇ ਲਾੜੇ ਦੇ ਅਰਮਾਨਾਂ 'ਤੇ ਫੇਰਿਆ ਪਾਣੀ, ਕੱਖ ਪੱਲੇ ਨਾ ਰਿਹਾ ਜਦ ਖੁੱਲ੍ਹੀ ਅਸਲ ਕਹਾਣੀ

ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਰਿਪੋਰਟ ਨੂੰ ਵਿਚਾਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਗਿਆ ਹੈ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਸ਼ਾਰਟ ਨੋਟਿਸ ਅਤੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਬੁਲਾ ਕੇ ਰਿਪੋਰਟ 'ਚ ਦੋਸ਼ੀ ਪਾਏ ਗਏ ਕਰਮਚਾਰੀਆਂ, ਮੁਲਾਜ਼ਮਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

 


Babita

Content Editor

Related News