ਗਿਆਨੀ ਇਕਬਾਲ ਸਿੰਘ ਖਿਲਾਫ ਮਿਲੀਆਂ ਸ਼ਿਕਾਇਤਾਂ ਦੀ ਹੋਵੇਗੀ ਜਾਂਚ
Thursday, Feb 28, 2019 - 06:21 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਤਖਤ ਸ੍ਰੀ ਪਟਨਾ ਸਾਹਿਬ ਬਿਹਾਰ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਮਿਲੀਆਂ ਕਈ ਸ਼ਿਕਾਇਤਾਂ ਤੋਂ ਬਾਅਦ ਸਰਬਉੱਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ 7 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਹ ਕਮੇਟੀ ਨਿਸ਼ਚਿਤ ਸਮੇਂ 'ਚ ਸਾਰੀਆਂ ਸ਼ਿਕਾਇਤਾਂ ਸਬੰਧੀ ਜਾਂਚ ਪੜਤਾਲ ਕਰੇਗੀ ਤੇ ਰਿਪੋਰਟ ਕਰੇਗੀ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਪਿਛਲੇ ਦਿਨੀਂ ਕੁਝ ਔਰਤਾਂ ਨੇ ਗਿਆਨੀ ਇਕਬਾਲ ਸਿੰਘ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤ ਕੀਤੀ ਸੀ ਜਦਕਿ ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਸੰਸਥਾਵਾਂ ਵੀ ਉਨ੍ਹਾਂ ਖਿਲਾਫ ਸ਼ਿਕਾਇਤਾਂ ਦੇ ਚੁੱਕੀਆਂ ਹਨ।