ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਦਿਹਾਂਤ

Wednesday, Sep 25, 2019 - 06:48 PM (IST)

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਦਿਹਾਂਤ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅੱਜ ਅਕਾਲ ਚਲਾਣਾ ਕਰ ਗਏ ਹਨ। ਬੁੱਧਵਾਰ ਸਵੇਰੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਕ ਗਿਆਨੀ ਪੂਰਨ ਸਿੰਘ ਦਾ ਅੰਤਿਮ ਸਸਕਾਰ ਕੱਲ੍ਹ ਭਾਵ ਕਿ 26 ਸਤੰਬਰ ਵੀਰਵਾਰ ਨੂੰ ਕੀਤਾ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਭਾਗ ਸਿੰਘ ਅਣਖੀ, ਅਮਰਜੀਤ ਸਿੰਘ ਭਾਟੀਆ ਜਨਰਲ ਸਕੱਤਰ ਆਲ ਇੰਡੀਆ ਭਾਟੀਆ ਬਰਾਦਰੀ, ਰਾਣਾ ਪਲਵਿੰਦਰ ਸਿੰਘ ਸੀਨੀਅਰ ਅਕਾਲੀ ਨੇਤਾ, ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11:00 ਵਜੇ ਸ਼ੋਕ ਸਭਾ ਵੀ ਰੱਖੀ ਗਈ ਸੀ।  


author

Gurminder Singh

Content Editor

Related News