ਵਿਵਾਦਾਂ 'ਚ ਮਨਜਿੰਦਰ ਸਿਰਸਾ, ਸ੍ਰੀ ਅਕਾਲ ਤਖਤ ਸਾਹਿਬ ਪੁੱਜਿਆ ਮਾਮਲਾ

10/14/2019 6:46:39 PM

ਅੰਮ੍ਰਿਤਸਰ (ਸੁਮਿਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਵਿਵਾਦਾਂ ਨਾਲ ਜੁੜ ਗਿਆ ਹੈ। ਸਿਰਸਾ ਦੀ ਜੁੱਤੀ ਪਹਿਨ ਕੇ ਗੁਰਬਾਣੀ ਸਰਵਣ ਕਰਨ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੋਟਿਸ ਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋੜੇ ਪਾ ਕੇ ਕੀਰਤਨ ਸਰਵਣ ਕਰਨਾ ਸਿੱਖ ਮਰਿਆਦਾ ਦੇ ਵਿਰੁੱਧ ਹੈ। ਜਥੇਦਾਰ ਨੇ ਕਿਹਾ ਕਿ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਵਿਚ ਇਹ ਮਾਮਲਾ ਵਿਚਾਰਿਆ ਜਾਵੇਗਾ ਅਤੇ ਭਾਵੇਂ ਕੋਈ ਵੀ ਹੋਵੇ ਉਸ ਤੋਂ ਜਵਾਬਤਲਬੀ ਕੀਤੀ ਜਾਵੇਗੀ। 

PunjabKesari

ਉੱਧਰ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਇਸ ਦੀ ਆਲੋਚਨਾ ਕੀਤੀ ਹੈ। ਗਿਆਨੀ ਗਰਬਚਨ ਸਿੰਘ ਨੇ ਕਿਹਾ ਕਿ ਜੋੜੇ ਪਾ ਕੇ ਕੀਰਤਨ ਸਰਵਣ ਕਰਨਾ ਗਲਤ ਹੈ ਅਤੇ ਇਸ ਤੋਂ ਵੱਡੀ ਬੇਅਦਬੀ ਹੋਰ ਕੋਈ ਨਹੀਂ ਹੋ ਸਕਦੀ।


Gurminder Singh

Content Editor

Related News