ਸ੍ਰੀ ਅਕਾਲ ਤਖਤ ਦੇ ਜਥੇਦਾਰ ਖਿਲਾਫ ਗੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਦਾ ਨੋਟਿਸ ਲਵੇ ਭਾਜਪਾ : ਡਾ. ਚੀਮਾ
Thursday, Nov 19, 2020 - 02:10 AM (IST)
ਚੰਡੀਗੜ੍ਹ,(ਅਸ਼ਵਨੀ)-ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਨੂੰ ਆਖਿਆ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕੀਤੀ ਗਈ ਗੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਦਾ ਨੋਟਿਸ ਲਵੇ ਅਤੇ ਯਕੀਨੀ ਬਣਾਵੇ ਕਿ ਸਿੱਖਾਂ ਦੀ ਸਰਵਉਚ ਸੰਸਥਾ ਦੇ ਮੁਖੀ ਦਾ ਮਾਣ-ਸਨਮਾਨ ਕਿਸੇ ਵੀ ਤਰੀਕੇ ਹੇਠਾਂ ਨਾਲ ਲਾਇਆ ਜਾਵੇ।
ਭਾਜਪਾ ਦੇ ਸੂਬਾਈ ਆਗੂ ਹਰਜੀਤ ਸਿੰਘ ਗਰੇਵਾਲ ਦੀ ਟਿੱਪਣੀ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਗਰੇਵਾਲ ਨੇ ਨਾ ਸਿਰਫ ਸਿੰਘ ਸਾਹਿਬ ਦੀ ਬੇਇੱਜ਼ਤੀ ਕੀਤੀ ਬਲਕਿ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ, ਹਾਲਾਂਕਿ ਸਿੰਘ ਸਾਹਿਬ ਨੇ ਤਾਂ ਕੱਲ ਸ਼੍ਰੋਮਣੀ ਕਮੇਟੀ ਦੇ 100ਵੇਂ ਸਥਾਪਨਾ ਦਿਵਸ ਮੌਕੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੀ ਹੀ ਗੱਲ ਕੀਤੀ ਸੀ। ਭਾਜਪਾ ਦੀ ਕੇਂਦਰੀ ਲੀਰਡਸ਼ਿਪ ਨੂੰ ਤੁਰੰਤ ਹਰਜੀਤ ਗਰੇਵਾਲ ਖਿਲਾਫ ਨੋਟਿਸ ਲੈਣਾ ਚਾਹੀਦਾ ਹੈ ਤੇ ਗਰੇਵਾਲ ਨੂੰ ਵੀ ਆਪਣਾ ਬਿਆਨ ਵਾਪਸ ਲੈ ਕੇ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ।