''ਸਿੱਟ'' ਨੂੰ ਗਿਆਨੀ ਗੁਰਬਚਨ ਸਿੰਘ ਦੀ ਕੋਰੀ ਨਾਂਹ!
Tuesday, Jan 29, 2019 - 01:08 PM (IST)
ਅੰਮ੍ਰਿਤਸਰ (ਸੁਮਿਤ) : ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਸ ਦੀ ਖਾਸ ਟੀਮ (ਸਿੱਟ) ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਜਾਂਚ 'ਚ ਸ਼ਾਮਲ ਕੀਤੇ ਜਾਣ ਦੇ ਵਿਚਾਰ ਤੋਂ ਪਹਿਲਾਂ ਹੀ ਗਿਆਨੀ ਗੁਰਬਚਨ ਸਿੰਘ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਗਿਆਨੀ ਗੁਰਬਚਨ ਸਿੰਘ ਨੇ ਸਿੱਟ ਦੀ ਜਾਂਚ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਦੇ ਹੋਏ ਕਿਹਾ ਹੈ ਕਿ ਜੇਕਰ ਕਿਸੇ ਨੇ ਉਨ੍ਹਾਂ ਨਾਲ ਕੋਈ ਗੱਲ ਕਰਨੀ ਹੈ ਤਾਂ ਉਹ ਉਨ੍ਹਾਂ ਦੇ ਕੋਲ ਆਵੇ।
ਇਸ ਦੇ ਨਾਲ ਹੀ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਇਕ ਪ੍ਰਭੂਸਤਾ ਦਾ ਸਥਾਨ ਹੈ ਅਤੇ ਇਸ 'ਤੇ ਕਿਸੇ ਵੀ ਸਰਕਾਰ ਦਾ ਕਬਜ਼ਾ ਜਾਂ ਦਖਲ ਅੰਦਾਜ਼ੀ ਨਹੀਂ ਹੈ ਅਤੇ ਉਹ ਕਿਸੇ ਵੀ ਜਾਂਚ ਵਿਚ ਸ਼ਾਮਲ ਨਹੀਂ ਹੋਣਗੇ। ਇਸ ਦੇ ਨਾਲ ਹੀ ਸਾਬਕਾ ਜਥੇਦਾਰ ਨੇ ਕਿਹਾ ਹੈ ਕਿ ਡੇਰਾ ਮੁਖੀ ਦੀ ਮੁਆਫੀ ਦਾ ਹੁਕਮ ਵੀ ਦਫਤਰ ਵਿਚ ਮੌਜੂਦ ਹੈ ਅਤੇ ਜੇਕਰ ਉਨ੍ਹਾਂ ਨੂੰ ਜਵਾਬ ਦੇਣਾ ਵੀ ਪਿਆ ਤਾਂ ਉਹ ਐੱਸ. ਜੀ. ਪੀ. ਸੀ. ਨੂੰ ਦੇਣਗੇ।
