ਹਰਮਨਦੀਪ ਸਿੰਘ ਨੂੰ ਸ੍ਰੀ ਅਕਾਲ ਤਖਤ ''ਤੇ ਤਲਬ ਕੀਤਾ
Thursday, Nov 09, 2017 - 11:45 AM (IST)
ਅੰਮ੍ਰਿਤਸਰ (ਬਿਊਰੋ) - ਸਿੱਖ ਮਰਿਆਦਾ ਤੇ ਸਿਧਾਂਤਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਹਰਮਨਦੀਪ ਸਿੰਘ ਨੂੰ ਸ੍ਰੀ ਅਕਾਲ ਤਖਤ 'ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਿੰਘ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਸਿੱਖ ਮਰਿਆਦਾ ਤੇ ਸਿਧਾਂਤਾਂ ਦੀ ਉਲੰਘਣਾ ਕਰਦੇ ਹੋਏ ਗੁਰਦੁਆਰੇ 'ਚ ਬੈਂਡ ਬਜਵਾਏ ਗਏ ਤੇ ਮੰਦਰਾਂ ਦੀ ਤਰ੍ਹਾਂ ਨੱਚਣਾ ਗਾਉਣਾ ਤੇ ਭੰਗੜੇ ਪਾਏ ਸਨ।
ਤਖਤ ਹਰਿਮੰਦਰ ਪਟਨਾ ਸਾਹਿਬ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ 7 ਨਵੰਬਰ ਨੂੰ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਮੰਗ ਕੀਤੀ ਸੀ ਕਿ ਗੁਰਦੁਆਰੇ ਨੂੰ ਨੱਚਣ ਗਾਉਣ ਦਾ ਕੇਂਦਰ ਬਣਾਉਣ ਵਾਲੇ ਬਾਦਲ ਦਲ ਦੇ ਨੇਤਾ ਹਰਮਨਜੀਤ ਸਿੰਘ ਨੂੰ ਸ੍ਰੀ ਅਕਾਲ ਤਖਤ 'ਤੇ ਤਲਬ ਕਰ ਕਾਰਵਾਈ ਕੀਤੀ ਜਾਵੇ।
ਅਕਾਲ ਤਖਤ ਦੇ ਪੰਜਾਂ ਤਖਤਾਂ ਦੇ ਜਥੇਦਾਰਾਂ ਦੀ ਬੈਠਕ 13 ਨਵੰਬਰ ਨੂੰ ਸ੍ਰੀ ਅਕਾਲ ਤਖਤ ਅੰਮ੍ਰਿਤਸਰ 'ਚ ਆਯੋਜਿਤ ਕੀਤੀ ਜਾਵੇਗੀ। ਜਿਸ 'ਚ ਸਿੰਘ ਦੇ ਮਾਮਲੇ ਸਬੰਧੀ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ 14 ਨਵੰਬਰ ਨੂੰ ਅੰਮ੍ਰਿਤਸਰ 'ਚ ਧਾਰਮਿਕ ਸਮਾਰੋਹ ਕਰਨ ਜਾ ਰਹੇ ਹਨ, ਜਿਸ ਦੇ ਖਿਲਾਫ ਸਿੱਖ ਸੰਗਠਨਾਂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਸਮਾਰੋਹ ਰੋਕਣ ਤੇ ਅਕਾਲ ਤਖਤ 'ਤੇ ਤਲਬ ਕਰਨ ਦੀ ਮੰਗ ਕੀਤੀ ਹੈ। ਸਿੱਖ ਸੰਗਠਨਾਂ ਦਾ ਕਹਿਣਾ ਹੈ ਕਿ ਢੱਡਰੀਆਂ ਵਾਲੇ ਸਿੱਖ ਧਰਮ ਖਿਲਾਫ ਗਲਤ ਪ੍ਰਚਾਰ ਕਰ ਰਹੇ ਹਨ।
