ਸ੍ਰੀ ਅਕਾਲ ਤਖਤ ਵੱਲੋਂ ਜੌਹਰ ਸਿੰਘ ਤਨਖਾਹੀਆਂ ਕਰਾਰ, ਬੂਟਾ ਸਿੰਘ ਨੂੰ ਪੰਥ ਤੋਂ ਛੇਕਿਆ

Friday, Oct 13, 2017 - 04:03 PM (IST)

ਸ੍ਰੀ ਅਕਾਲ ਤਖਤ ਵੱਲੋਂ ਜੌਹਰ ਸਿੰਘ ਤਨਖਾਹੀਆਂ ਕਰਾਰ, ਬੂਟਾ ਸਿੰਘ ਨੂੰ ਪੰਥ ਤੋਂ ਛੇਕਿਆ

ਅੰਮ੍ਰਿਤਸਰ, (ਪ੍ਰਵੀਨ ਪੁਰੀ)- ਸ੍ਰੀ ਅਕਾਲ ਤਖਤ 'ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ 'ਚ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗਿਆਨੀ ਜਗਤਾਰ ਸਿੰਘ ਹਜ਼ਾਰ ਹਨ। ਇਸ ਮੀਟਿੰਗ 'ਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰ ਅਰਜੁਨ ਸਿੰਘ ਬਾਦਲ ਦੇ ਪੇਸ਼ ਹੋਣ ਦਾ ਇਕ ਆਖਰੀ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਡੇਰਾ ਸਿਰਸਾ ਵਿਖੇ ਵੋਟਾਂ ਮੰਗਣ ਦੇ ਦੋਸ਼ ਵਿਚ ਤਲਬ ਕੀਤਾ ਗਿਆ ਸੀ। 
ਜ਼ਿਕਰਯੋਗ ਹੈ ਕਿ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੇ ਮਾ. ਜੌਹਰ ਸਿੰਘ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਔਰਤ ਨਾਲ ਇਤਰਾਜ਼ਯੋਗ ਹਾਲਾਤ 'ਚ ਫੜਿਆ ਗਿਆ ਸੀ। ਇਸ ਮੀਟਿੰਗ ਦੌਰਨ ਸ੍ਰੀ ਅਕਾਲ ਤਖਤ ਨੇ ਫੈਸਲਾ ਸੁਣਾਉਂਦਿਆ ਜੋਹਰ ਸਿੰਘ ਨੂੰ ਤਨਖਾਹੀਆਂ ਕਰਾਰ ਦਿੱਤਾ। ਇਸ ਦੇ ਨਾਲ ਹੀ ਬੂਟਾ ਸਿੰਘ ਨੂੰ ਪੰਥ ਤੋਂ ਛੇਕਿਆ ਗਿਆ।


Related News