ਸ੍ਰੀ ਅਕਾਲ ਤਖਤ ਸਾਹਿਬ ਸਰਵ ਉੱਚ, ਸਾਰੇ ਸਿੱਖਾਂ ਨੂੰ ਮੰਨਣਾ ਚਾਹੀਦਾ ਹੁਕਮ : ਸੁਖਬੀਰ

09/30/2015 6:05:27 PM

ਮੰਡੀ ਰੋੜਾਂ ਵਾਲੀ (ਜਗਮੀਤ) - ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਇਕ ਸੁਪਰੀਮ ਅਥਾਰਟੀ ਹੈ ਅਤੇ ਜੋ ਵੀ ਫੈਸਲਾ ਉਸ ਵਲੋਂ ਲਿਆ ਜਾਂਦਾ ਹੈ, ਸਿੱਖ ਕੌਮ ਨੂੰ ਉਸ ਫੈਸਲਾ ਨੂੰ ਮੰਨਣਾ ਚਾਹੀਦਾ ਹੈ। ਇਹ ਵਿਚਾਰ ਸ ਬਾਦਲ ਵਲੋਂ ਬੁੱਧਵਾਰ ਨੂੰ ਆਪਣੇ ਜੱਦੀ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ''ਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੱਖ-ਵੱਖ ਪ੍ਰਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਕਰਨ ਉਪਰੰਤ ਕੀਤਾ। ਉਪ ਮੁੱਖ ਮੰਤਰੀ ਨੇ ਵੱਖ ਵੱਖ ਪਿੰਡਾਂ ''ਚ ਬਣਨ ਵਾਲੇ ਵੱਖ-ਵੱਖ ਪ੍ਰਜੈਕਟਾਂ ਦਾ ਜਾਇਜ਼ਾ ਵੀ ਲਿਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਸੁਬਾ ਸਰਕਾਰ ਵਲੋਂ ਸੂਬੇ ਅੰਦਰ ਸਿਹਤ ਸਹੂਲਤਾ ਦੇਣ ਲਈ 2 ਅਕਤੂਬਰ ਨੂੰ ਇਕ ਮੁਫਤ ਮੈਡੀਕਲ ਬੀਮਾ ਨਾਮ ਦੀ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਵਿਚ 30 ਹਜ਼ਾਰ ਰੁਪਏ ਦਾ ਇਲਾਜ ਮੁਫਤ ਹੋਵੇਗਾ ਅਤੇ ਇਹ ਇਲਾਜ ਕਿਸੇ ਵੀ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲ ਤੋਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ''ਤੇ ਚਿੱਟੀ ਮੱਖੀ ਨਾਲ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 600 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਅਤੇ ਹਰ ਇਕ ਕਿਸਾਨ ਨੂੰ ਪ੍ਰਤੀ ਏਕੜ 8 ਹਜ਼ਾਰ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Gurminder Singh

This news is Content Editor Gurminder Singh