ਭੁੱਲਾਂ ਦੀ ਖਿਮਾ ਲਈ ਦੂਜੇ ਦਿਨ ਵੀ ਅਕਾਲੀ ਦਲ ਨੇ ਜਾਰੀ ਰੱਖੀ ਸੇਵਾ

Sunday, Dec 09, 2018 - 05:20 PM (IST)

ਭੁੱਲਾਂ ਦੀ ਖਿਮਾ ਲਈ ਦੂਜੇ ਦਿਨ ਵੀ ਅਕਾਲੀ ਦਲ ਨੇ ਜਾਰੀ ਰੱਖੀ ਸੇਵਾ

ਅੰਮ੍ਰਿਤਸਰ : ਪਿਛਲੇ 10 ਸਾਲ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਲਈ ਖ਼ਿਮਾ ਮੰਗਣ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਮੁੱਚੀ ਅਕਾਲੀ ਦਲ ਵਲੋਂ ਦੂਜੇ ਦਿਨ ਵੀ ਗੁਰੂ ਘਰ 'ਚ ਸੇਵਾ ਜਾਰੀ ਰੱਖੀ ਗਈ। ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਜੋੜੇ ਸਾਫ ਕਰਨ ਦੀ ਸੇਵਾ ਮੁੜ ਸ਼ੁਰੂ ਕੀਤੀ।

PunjabKesari
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਕੀਤੇ ਅਖੰਡ ਪਾਠ ਦੇ ਮੱਧ ਦੀ ਅਰਦਾਸ ਵਿਚ ਹਾਜ਼ਰੀ ਲਗਵਾਈ ਗਈ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ। 

PunjabKesari
ਜ਼ਿਕਰਯੋਗ ਹੈ ਕਿ ਸ਼ਨੀਵਾਰ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਸਣੇ ਸਮੁੱਚੀ ਲੀਡਰਸ਼ਿਪ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਉਪਰੰਤ ਅਕਾਲੀ ਦਲ ਵਲੋਂ ਗੁਰੂ ਘਰ ਵਿਖੇ ਜੋੜਾ ਘਰ, ਲੰਗਰ ਹਾਲ ਵਿਖੇ ਸੇਵਾ ਕੀਤੀ ਗਈ ਅਤੇ ਗੁਰਬਾਣੀ ਦਾ ਸਰਵਣ ਕੀਤਾ। ਅਕਾਲੀ ਦਲ ਵਲੋਂ ਇਹ ਸੇਵਾ ਤਿੰਨ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ 10 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।


author

Gurminder Singh

Content Editor

Related News