ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਦੀਆਂ ਕੇਜਰੀਵਾਲ ਨੇ ਪੰਜਾਬੀ ’ਚ ਦਿੱਤੀਆਂ ਵਧਾਈਆਂ
Friday, Jul 02, 2021 - 12:32 PM (IST)
ਜਲੰਧਰ (ਬਿਊਰੋ) - ਸਿੱਖ ਕੌਮ ਦੇ ਸਰਵਉੱਚ ਪਵਿੱਤਰ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਹਾੜੇ ’ਤੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਕ ਟਵੀਟ ਕੀਤਾ ਗਿਆ ਹੈ। ਕੇਜਰੀਵਾਲ ਵਲੋਂ ਪੰਜਾਬੀ ਭਾਸ਼ਾ ’ਚ ਕੀਤੇ ਗਏ ਟਵੀਟ ’ਚ ਉਹ ਸਾਰੇ ਲੋਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਹਾੜੇ ਦੀਆਂ ਵਧਾਈਆਂ ਦੇ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟਰ ’ਤੇ ਸਾਂਝੀ ਕੀਤੀ ਪੋਸਟ ’ਚ ਲਿਖਿਆ ਹੈ ਕਿ ‘ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਸਥਾਪਤ ਸਿੱਖ ਕੌਮ ਦੇ ਸਰਵਉੱਚ ਪਵਿੱਤਰ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।’
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੋਂ ਸਿੱਖੀ ਅਤੇ ਸਿੱਖਾਂ ਦੇ ਅੰਦਰੂਨੀ, ਕੌਮਾਂਤਰੀ ਅਤੇ ਕੌਮੀ ਪੱਧਰ ਦੇ ਮਸਲਿਆਂ ਦੀ ਅਗਵਾਈ ਕੀਤੀ ਜਾਂਦੀ ਹੈ। ਇਥੋਂ ਕਿਸੇ ਵੀ ਸਿੱਖ ਸਿਧਾਂਤ ਜਾਂ ਰਹਿਤ ਸੰਬੰਧੀ ਮਸਲੇ ਬਾਰੇ ਰਹਿਨੁਮਾਈ ਜਾਂ ਸਪੱਸ਼ਟੀਕਰਨ ਲਈ ਹੁਕਮਨਾਮੇ ਜਾਰੀ ਕੀਤੇ ਜਾ ਸਕਦੇ ਹਨ। ਇਥੋਂ ਕਿਸੇ ਵੀ ਧਾਰਮਿਕ ਨਿਯਮ ਨੂੰ ਭੰਗ ਕਰਨ ਕਰਕੇ ਜਾਂ ਸਿੱਖ ਹਿੱਤਾਂ ਦੇ ਜਾਂ ਕਿਸੇ ਵਿਅਕਤੀ ਦੇ ਵਿਰੁੱਧ ਕੀਤੇ ਹੋਏ ਕਿਸੇ ਵੀ ਗ਼ਲਤ ਕੰਮ ਲਈ ਤਨਖ਼ਾਹ ਲਗਾਈ ਜਾ ਸਕਦੀ ਹੈ। ਇਥੋਂ ਕਿਸੇ ਵਿਅਕਤੀ ਦੁਆਰਾ ਸਿੱਖ ਧਰਮ ਲਈ ਕੀਤੀ ਕੁਰਬਾਨੀ ਜਾਂ ਕੀਤੀ ਹੋਈ ਮਹਾਨ ਸੇਵਾ ਲਈ ਮਾਣ ਸਨਮਾਨ ਦਿੱਤਾ ਅਤੇ ਦਰਜ ਕੀਤਾ ਜਾਂਦਾ ਹੈ। ਸਰਬੱਤ ਖ਼ਾਲਸਾ ਦੇ ਸੰਮੇਲਨ ਪਰੰਪਰਾ ਦੇ ਤੌਰ 'ਤੇ ਅਕਾਲ ਤਖ਼ਤ ਉਤੇ ਹੁੰਦੇ ਹਨ।
ਪੜ੍ਹੋ ਇਹ ਵੀ ਖ਼ਬਰ - ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ