CM ਮਾਨ ਦੀ ਜਥੇਦਾਰ ਨੂੰ ਅਪੀਲ, ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ
Thursday, Jan 08, 2026 - 11:14 AM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਹਿਸਾਬ ਕਿਤਾਬ ਲੈ ਕੇ ਆਪਣਾ ਸਪੱਸ਼ਟੀਕਰਨ ਦੇਣਗੇ ਤਾਂ ਉਸ ਸਮੇਂ ਲਾਈਵ ਪ੍ਰਸਾਰਨ ਕੀਤਾ ਜਾਵੇ। ਸੀਐੱਮ ਮਾਨ ਨੇ ਬਕਾਇਦਾ ਇਹ ਵੀ ਆਖਿਆ ਹੈ ਕਿ ਉਹ 15 ਜਨਵਰੀ ਨੂੰ ਸਬੂਤਾਂ ਸਣੇ ਆਪਣੇ ਬਿਆਨ ਦਾ ਸਪੱਸ਼ਟੀਕਰਨ ਦੇਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਫਿਰ ਵੱਧ ਗਈਆਂ ਛੁੱਟੀਆਂ
ਮੁੱਖ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆ 'ਚੋਂ ਮੈਨੂੰ ਸੁਨੇਹੇ ਆ ਰਹੇ ਹਨ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ, ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ, ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ। ਮਿਲਦੇ ਹਾਂ 15 ਜਨਵਰੀ ਨੂੰ ਸਬੂਤਾਂ ਸਮੇਤ।
ਇਹ ਵੀ ਪੜ੍ਹੋ : ਪੰਜਾਬ ਦੀ ਇਹ ਵੱਡੀ ਨਹਿਰ ਬੰਦ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
