ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਤਲਬ
Monday, Jan 05, 2026 - 02:25 PM (IST)
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ ਇਹ ਕਾਰਵਾਈ ਗੁਰੂ ਘਰ ਦੀ ਗੋਲਕ ਨਾਲ ਸਬੰਧਤ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਕੀਤੀ ਗਈ ਹੈ। ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰੂ ਦੀ ਗੋਲਕ ਬਾਰੇ ਵਾਰ-ਵਾਰ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਕਾਰਣ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਜਿਸ ਦੇ ਚੱਲਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ, ਹੋਣ ਜਾ ਰਹੀ ਸਖ਼ਤ ਕਾਰਵਾਈ
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਮਾਮਲਿਆਂ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਜਾ ਚੁੱਕਾ ਹੈ। ਜਥੇਦਾਰ ਮੁਤਾਬਕ ਧਾਰਮਿਕ ਮਸਲਿਆਂ ‘ਤੇ ਗੈਰ-ਜ਼ਿੰਮੇਵਾਰ ਬਿਆਨ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਇਥੇ ਇਹ ਵੀ ਯਾਦ ਰਹੇ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ‘ਤੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਜ਼ਰ ਬਣੀ ਹੋਈ ਹੈ। ਜਥੇਦਾਰ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਘਰ ਨਾਲ ਜੁੜੇ ਮਾਮਲਿਆਂ ਵਿਚ ਪੂਰੀ ਗੰਭੀਰਤਾ ਅਤੇ ਮਰਿਆਦਾ ਦੀ ਪਾਲਣਾ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਨੂੰ ਆਈ ਨਵੀਂ ਪ੍ਰੇਸ਼ਾਨੀ, ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਵੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
