ਕੋਰੋਨਾ ਵਾਇਰਸ ਦਾ ਖੌਫ, ਜਥੇਦਾਰ ਨੇ ਸਿੱਖ ਕੌਮ ਦੇ ਨਾਂ ਜਾਰੀ ਕੀਤਾ ਅਹਿਮ ਸੰਦੇਸ਼

03/06/2020 6:37:49 PM

ਤਲਵੰਡੀ ਸਾਬੋ (ਮੁਨੀਸ਼) : ਦੁਨੀਆ ਭਰ 'ਚ ਫੈਲੇ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਹੈ। ਇਸ ਸੰਦੇਸ਼ ਵਿਚ ਉਨ੍ਹਾਂ ਹੋਲੇ ਮਹੱਲੇ ਮੌਕੇ ਸ੍ਰੀ ਅੰਨਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਇਹ ਵੀ ਕਿਹਾ ਹੈ ਕਿ ਰੰਗਾਂ ਦੇ ਨਾਲ ਕੋਰੋਨਾ ਵਾਇਰਸ ਫੈਲਣ ਦਾ ਖ਼ਤਰਾ ਕਾਫੀ ਹੱਦ ਤੱਕ ਵੱਧ ਜਾਂਦਾ ਹੈ, ਇਸ ਲਈ ਸੰਗਤਾਂ ਇਸ ਪਾਵਨ ਤਿਓਹਾਰ 'ਤੇ ਰੰਗਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਰੰਗਾਂ ਦੀ ਵਰਤੋਂ ਕਰਨਾ ਗੁਰਮਤਿ ਦੀ ਪ੍ਰੰਪਰਾ ਨਹੀਂ ਹੈ। 

PunjabKesari

ਇਸ ਦੇ ਨਾਲ ਹੀ ਬੀਬੀਸੀ ਹਿਸਰਟੀ ਮੈਗਜ਼ੀਨ ਵੱਲੋਂ ਕਰਵਾਏ ਗਏ ਸਰਵੇਖਣ 'ਚ ਦੁਨੀਆ ਭਰ ਦੇ ਮਹਾਨ ਰਾਜਿਆਂ 'ਚ ਮਹਾਰਾਜਾ ਰਣਜੀਤ ਸਿੰਘ ਪਹਿਲੇ ਸਥਾਨ 'ਤੇ ਆਉਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਸ਼ੀ ਜਹਿਰ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਇਸ ਨਾਲ ਦੁਨੀਆ ਵਿਚ ਚੰਗਾ ਸੁਨੇਹਾ ਗਿਆ ਹੈ ਕਿ ਸਿੱਖ ਚੰਗਾ ਰਾਜ ਪ੍ਰਬੰਧ ਦੇ ਸਕਦੇ ਹਨ। ਜਥੇਦਾਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿਚ ਕਿਸੇ ਵੀ ਵਰਗ ਨੂੰ ਕੋਈ ਦੁੱਖ ਨਹੀਂ ਸੀ ਅਤੇ ਸਾਰੇ ਧਰਮਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਗਏ ਸਨ। 

PunjabKesari

ਕੋਰੋਨਾ ਦਾ ਕਹਿਰ 
ਕੋਰੋਨਾ ਵਾਇਰਸ ਜਿਸ ਨੇ ਸਾਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਹੈ, ਨਾਲ ਹੁਣ ਤਕ ਇਕੱਲੇ ਚੀਨ ਵਿਚ ਹੀ 3042 ਮੌਤਾਂ ਹੋ ਚੁੱਕੀਆਂ ਹਨ। ਜਦਕਿ ਇਸ ਨਾਲ ਪ੍ਰਭਾਵਤ ਮਰੀਜ਼ਾਂ ਦੀ ਗਿਣਤੀ 80,552 ਦਾ ਅੰਕੜਾ ਪਾਰ ਕਰ ਚੁੱਕੀ ਹੈ। ਭਾਰਤ ਵਿਚ ਹੁਣ ਤਕ 28 ਕੇਸ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਚੀਨ ਦੇ ਬਾਹਰ ਦੂਜੇ ਦੇਸ਼ਾਂ ਵਿਚ ਜਾਨਲੇਵਾ ਕੋਰੋਨਾਵਾਇਰਸ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਕਰੀਬ 80 ਦੇਸ਼ ਇਸ ਵਾਇਰਸ ਦੀ ਚਪੇਟ ਵਿਚ ਹਨ। ਚੀਨ ਵਿਚ ਜਾਨਲੇਵਾ ਕੋਰੋਨਾਵਾਇਰਸ ਕਾਰਨ 30 ਹੋਰ ਲੋਕਾਂ ਦੀ ਮੌਤਾਂ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 3, 042 ਹੋ ਗਈ ਹੈ। ਉੱਥੇ ਇਨਫੈਕਸ਼ਨ ਦੇ 16 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਇਨਫੈਕਟਿਡ ਲੋਕਾਂ ਦੀ ਗਿਣਤੀ 80,552 ਹੋ ਗਈ ਹੈ। ਜਾਣਕਾਰੀ ਮੁਤਾਬਕ ਇਸ ਵਾਇਰਸ ਨਾਲ ਦੁਨੀਆ ਭਰ ਵਿਚ 3, 282 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਨਫੈਕਟਿਡ ਲੋਕਾਂ ਦੀ ਗਿਣਤੀ 97,735 ਹੈ।

ਇਹ ਵੀ ਪੜ੍ਹੋ : ਅਕਾਲ ਤਖਤ ਸਕੱਤਰੇਤ 'ਚ ਦਲ ਖਾਲਸਾ ਤੇ ਐੱਸ. ਜੀ. ਪੀ. ਸੀ. ਟਾਸਕ ਫੋਰਸ ਵਿਚਾਲੇ ਝੜਪ      


Gurminder Singh

Content Editor

Related News