ਫਲਿਪਕਾਰਟ ਖਿਲਾਫ ਸ੍ਰੀ ਅਕਾਲ ਤਖਤ ਸਖਤ, ਐੱਸ. ਜੀ. ਪੀ. ਸੀ. ਨੂੰ ਕਾਰਵਾਈ ਦੇ ਹੁਕਮ

Tuesday, Feb 05, 2019 - 06:57 PM (IST)

ਫਲਿਪਕਾਰਟ ਖਿਲਾਫ ਸ੍ਰੀ ਅਕਾਲ ਤਖਤ ਸਖਤ, ਐੱਸ. ਜੀ. ਪੀ. ਸੀ. ਨੂੰ ਕਾਰਵਾਈ ਦੇ ਹੁਕਮ

ਪਟਿਆਲਾ (ਜੋਸਨ) : ਫਲਿਪਕਾਰਟ ਕੰਪਨੀ ਵਲੋਂ ਮੈਟ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਫਲਿੱਪਕਾਰਟ 'ਤੇ ਜਲਦ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ। ਪਟਿਆਲਾ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ 'ਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਸਮਾਜ ਦੀਆਂ ਕੁਝ ਅਜਿਹੀਆਂ ਸ਼ਕਤੀਆਂ ਜੋ ਸਿੱਖੀ ਅਤੇ ਸਿੱਖ ਧਰਮ ਨੂੰ ਢਾਹ ਲਾਉਣ 'ਚ ਲੱਗੀਆਂ ਹੋਈਆਂ, ਜਿਨ੍ਹਾਂ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਨੇ ਹਮੇਸ਼ਾ ਸਰਬੱਤ ਦਾ ਭਲਾ ਅਤੇ ਸਮਾਜ ਦੇ ਕਲਿਆਣਕਾਰੀ ਕੰਮਾਂ 'ਚ ਹਮੇਸ਼ਾ ਵੱਡਾ ਯੋਗਦਾਨ ਪਾਇਆ ਤੇ ਪਾਉਂਦਾ ਰਹੇਗਾ।
ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਐਮਾਜ਼ੋਨ ਨੇ ਗਲਤੀ ਕਰਕੇ ਮੁਆਫ਼ੀ ਮੰਗੀ ਸੀ ਅਤੇ ਫਲਿਪਕਾਰਟ ਨੇ ਮੁੜ ਇਹੋ ਗਲਤੀ ਕੀਤੀ ਹੈ, ਜਿਨ੍ਹਾਂ ਨੂੰ ਖੁਦ ਹੀ ਗਲਤੀ ਦਾ ਅਹਿਸਾਸ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸੰਗਤ ਨੂੰ ਸੁਚੇਤ ਰਹਿਣਾ ਵੀ ਚਾਹੀਦਾ ਹੈ।


author

Gurminder Singh

Content Editor

Related News