ਪੰਥ ''ਚੋਂ ਛੇਕੇ ਵਿਅਕਤੀਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਸੁਝਾਅ

Monday, Dec 02, 2019 - 06:34 PM (IST)

ਪੰਥ ''ਚੋਂ ਛੇਕੇ ਵਿਅਕਤੀਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਸੁਝਾਅ

ਲੁਧਿਆਣਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ 'ਚੋਂ ਛੇਕੇ ਗਏ ਵਿਅਕਤੀਆਂ ਨੂੰ ਕਿਹਾ ਹੈ ਕਿ ਉਹ ਸਿੱਖ ਪਰੰਪਰਾ ਤੇ ਮਰਿਆਦਾ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤਾਂ ਉਨ੍ਹਾਂ ਦੀ ਪੰਥ ਵਿਚ ਵਾਪਸੀ ਸਬੰਧੀ ਵਿਚਾਰ ਹੋ ਸਕਦੀ ਹੈ। ਐਤਵਾਰ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਘਰ ਬੈਠਿਆਂ ਹੀ ਉਨ੍ਹਾਂ ਦੇ ਮਾਮਲੇ 'ਤੇ ਵਿਚਾਰ ਨਹੀਂ ਹੋ ਸਕਦੀ, ਇਸ ਲਈ ਪੰਥ 'ਚੋਂ ਛੇਕੇ ਗਏ ਵਿਅਕਤੀਆਂ ਨੂੰ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੋ ਕੇ ਆਪਣੀ ਭੁੱਲ ਬਖ਼ਸ਼ਾਉਣੀ ਚਾਹੀਦੀ ਹੈ। ਉਨ੍ਹਾਂ ਨੂੰ ਭਵਿੱਖ ਵਿਚ ਵੀ ਪਹਿਲਾਂ ਕੀਤੀਆਂ ਗ਼ਲਤੀਆਂ ਤੋਂ ਤੌਬਾ ਕਰਨੀ ਚਾਹੀਦੀ ਹੈ। 

ਇਕ ਸਵਾਲ ਦੇ ਜਵਾਬ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਲੋਕ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਤੇ ਬੇਲੋੜਾ ਖ਼ਰਚ ਕਰਨ ਦੀ ਆਲੋਚਨਾ ਕਰ ਰਹੇ ਹਨ, ਉਹ ਭਾਵੇਂ ਨਾਂਹ-ਪੱਖੀ ਪੱਖ ਰੱਖ ਰਹੇ ਹਨ ਪਰ ਭਵਿੱਖ ਵਿਚ ਇਸ ਦੇ ਹਾਂ ਪੱਖੀ ਨਤੀਜੇ ਸਾਹਮਣੇ ਆਉਣਗੇ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਸਬੰਧੀ ਉਨ੍ਹਾਂ ਕਿਹਾ ਕਿ ਸਬ-ਕਮੇਟੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਪੋਰਟ ਮਗਰੋਂ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ।


author

Gurminder Singh

Content Editor

Related News