ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਵੱਲੋਂ ਪੰਥ ''ਚੋਂ ਛੇਕ ਦੇਣਾ ਚਾਹੀਦਾ : ਨਿਧੜਕ ਸਿੰਘ ਬਰਾੜ

Saturday, Jun 13, 2026 - 06:00 PM (IST)

ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਵੱਲੋਂ ਪੰਥ ''ਚੋਂ ਛੇਕ ਦੇਣਾ ਚਾਹੀਦਾ : ਨਿਧੜਕ ਸਿੰਘ ਬਰਾੜ

ਜੈਤੋ (ਪਰਾਸ਼ਰ) : ਪੰਜਾਬ ਦੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਅਤੇ ਭਾਜਪਾ ਦੇ ਸੀਨੀਅਰ ਆਗੂ ਨਿਧੜਕ ਸਿੰਘ ਬਰਾੜ ਨੇ ਇਕ ਬਿਆਨ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਰਕਾਰ ਵਲੋਂ ਬਣਾਈ ਪੁਲਸ ਸਿੱਟ ਦੇ ਸਾਹਮਣੇ ਪੇਸ਼ ਹੋ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਜੋ ਬਿਆਨ ਦਿੱਤਾ ਹੈ,  ਉਹ ਸਾਫ ਤੌਰ 'ਤੇ ਸਾਬਕਾ ਜਥੇਦਾਰ ਰਘਬੀਰ ਸਿੰਘ ਹੋਰਾਂ ਦੀ ਡਿੱਗੀ ਹੋਈ ਮਾਨਸਿਕਤਾ ਦਾ ਪ੍ਰਮਾਣ ਹੈ ਅਤੇ ਇਹ ਅਹਿਸਾਸ ਕਰਵਾਉਂਦਾ ਹੈ ਕਿ ਉਹ ਸਿਰਫ਼ ਨਿੱਜੀ ਕਿੜ ਕੱਢਣ ਲਈ ਸਾਰੀਆਂ ਮਾਨਤਾਵਾਂ ਨੂੰ ਛਿੱਕੇ ਟੰਗ ਕੇ ਸਰਕਾਰ ਦੀ ਝੋਲੀ ਵਿਚ ਬੈਠ  ਚੁੱਕੇ ਹਨ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਪਰੰਪਰਾਵਾਂ ਨੇ ਬਹੁਤ ਵੱਡਾ ਨੁਕਸਾਨ ਪਹੁੰਚਾਇਆ ਹੈ। ਸੁਖਬੀਰ ਸਿੰਘ ਬਾਦਲ ਨੇ ਦੋ ਦਸੰਬਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਸਮੇਂ ਉਨ੍ਹਾਂ ਦੀ ਸਰਕਾਰ ਦੇ ਕਾਲ ਦੌਰਾਨ ਵਾਪਰਨ ਦੀ ਨੈਤਿਕ ਤੇ ਰਾਜਨੀਤਿਕ ਜ਼ਿੰਮੇਵਾਰੀ ਕਬੂਲੀ ਸੀ ਨਾ ਕਿ ਕਿਸੇ ਸਾਜ਼ਿਸ਼ ਤਹਿਤ ਲੋਕਾਂ 'ਤੇ ਗੋਲੀਆਂ ਚਲਾਉਣ ਦੀ ਸਿੱਧੀ ਜ਼ਿੰਮੇਵਾਰੀ ਲਈ ਸੀ ਜਾਂ ਕੋਈ ਇਕਬਾਲੀਆ ਬਿਆਨ ਦਿੱਤਾ ਸੀ। 

ਸ੍ਰੀ ਅਕਾਲ ਤਖ਼ਤ 'ਤੇ ਪੇਸ਼ ਹੋ ਕਿ ਗੁਨਾਹ ਕਬੂਲਣੇ ਸਿੱਖੀ ਪ੍ਰੰਪਰਾਵਾਂ ਹਨ। ਇਹ ਮਾਨਸਿਕ ਸ਼ੁਧੀਕਰਨ ਲਈ ਕੀਤਾ ਜਾਂਦਾ। ਇਸ ਕਰਕੇ ਆਪਣੀਆਂ ਨਿੱਜੀ ਖਾਹਿਸ਼ਾਂ ਤੇ ਗਲਤੀਆਂ ਦੇ ਚੱਲਦਿਆਂ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਹੁੰਦਿਆਂ ਪ੍ਰੈਸ ਕਾਨਫਰਸਾਂ ਕਰਨੀਆਂ ਤੇ ਹੋਰ ਆਪ ਹੁਦਰੀਆਂ ਕਰਨ ਕਰਕੇ ਜੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਵੀ ਦਿੱਤਾ ਗਿਆ ਸੀ ਵੀ ਉਨ੍ਹਾਂ ਨੂੰ ਸਰਕਾਰ ਦੇ ਝੋਲੀ ਚੁੱਕ ਨਹੀਂ ਸੀ ਬਣਨਾ ਚਾਹੀਦਾ। ਇਸ ਕਰਕੇ ਉਨ੍ਹਾਂ ਨੇ ਆਪਣੇ ਨਿੱਜੀ ਰੰਜਿਸ਼ ਕਰਕੇ ਵੱਡੀਆਂ ਪਰੰਪਰਾਵਾਂ ਦਾ ਘਾਣ ਕੀਤਾ ਜਿਸ ਨਾਲ ਹਰ ਸਿੱਖ ਦਾ ਚਾਹੇ ਉਹ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਵਿਰੋਧੀ ਹੀ ਹੋਵੇ ਦਾ ਹਿਰਦਾ ਵਲੂੰਧਰਿਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਪਰੰਪਰਾਵਾਂ ਨੂੰ ਨੁਕਸਾਨ ਪਹੁੰਚਾਉਣ ਕਰਕੇ ਖਾਲਸਾ ਪੰਥ ਵਿੱਚੋਂ ਛੇਕ ਦੇਣਾ ਚਾਹੀਦਾ ਹੈ।


author

Gurminder Singh

Content Editor

Related News