ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਮੰਗ ਪੱਤਰ ਦੀ ਬਜਾਏ ਮੋਰਚਾ ਲਗਾਉਣ ਦੀ ਲੋੜ: ਜਥੇਦਾਰ ਹਰਪ੍ਰੀਤ ਸਿੰਘ

07/23/2022 10:15:29 AM

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਕੋਈ ਮੰਗ-ਪੱਤਰ ਦੇਣ ਦੀ ਲੋੜ ਨਹੀਂ। ਗੁਰੂ ਘਰਾਂ ਦੇ ਦਰਵਾਜ਼ਿਆਂ ਅੱਗੇ ਬੰਦੀ ਸਿੰਘਾਂ ਸਬੰਧੀ ਵੱਡੇ ਵੱਡੇ ਹੋਰਡਿੰਗ ਲਗਾਏ ਜਾਣ ਤਾਂ ਕਿ ਦੁਨੀਆ ਭਰ ਦੇ ਲੋਕ ਜਾਣ ਸਕਣ ਕਿ ਸਿੱਖਾਂ ਨਾਲ ਬੇਇਨਸਾਫੀ ਕਰਨ ਵਾਲੀਆਂ ਕਿਹੜੀਆਂ ਕਿਹੜੀਆਂ ਸਰਕਾਰਾਂ ਦੋਸ਼ੀ ਹਨ।

ਪੜ੍ਹੋ ਇਹ ਵੀ ਖ਼ਬਰ: ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਦਿੱਲੀ ਸ਼੍ਰੋਮਣੀ ਕਮੇਟੀ ਦੇ 2 ਸਾਬਕਾ ਪ੍ਰਧਾਨ ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਮੰਗ ਪੱਤਰ ਦੇਣ ਲਈ ਗਏ ਸਨ। ਉਕਤ ਪ੍ਰਧਾਨ ਕੇਜਰੀਵਾਲ ਦੀ ਕੋਠੀ ਦੇ ਬਾਹਰ ਮੀਂਹ ’ਚ ਭਿੱਜਦੇ ਰਹੇ ਪਰ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣ ਅਤੇ ਮੰਗ ਪੱਤਰ ਲੈਣ ਲਈ ਕੋਠੀ ਤੋਂ ਬਾਹਰ ਤੱਕ ਨਹੀਂ ਆਏ। ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਿਸ ਦਹਾੜ ਨਾਲ ਦਿੱਲੀ ਦਾ ਤਖ਼ਤ ਹਿੱਲ ਜਾਂਦਾ ਸੀ, ਉਹ ਅੱਜ ਇੰਨੀ ਕਮਜ਼ੋਰ ਕਰ ਦਿੱਤੀ ਗਈ ਹੈ ਕਿ ਅੱਜ ਉਥੋਂ ਦਾ ਮੁੱਖ ਮੰਤਰੀ ਬਾਹਰ ਆ ਕੇ ਨਹੀਂ ਮਿਲ ਸਕਦਾ। ਮੁੱਖ ਮੰਤਰੀ ਜ਼ਰੂਰੀ ਨਹੀਂ ਸਮਝਦਾ ਕਿ ਉਸ ਦਾ ਕੋਈ ਅਫ਼ਸਰ ਬਾਹਰ ਜਾ ਕੇ ਸਾਡੇ ਪ੍ਰਧਾਨਾਂ ਨਾਲ ਮੁਲਾਕਾਤ ਕਰ ਸਕੇ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ 'ਚ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਗੁਰਦੁਆਰਾ ਕੀਰਤਪੁਰ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੁ ਹਰਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਸੰਗਤਾਂ ਨੂੰ ਸੰਬੋਧਨ ਕਰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਲਾ ਪ੍ਰੀਤਮ ਨੇ ਛੋਟੀ ਉਮਰ ਵਿਚ ਔਰੰਗਜੇਬ ਵਰਗੇ ਜਲਾਦ ਨੂੰ ਮਿਲਣ ਤੋਂ ਉਸ ਵੇਲੇ ਇਨਕਾਰ ਕਰ ਦਿੱਤਾ ਜਦੋਂ ਉਸ ਦੇ ਮੂੰਹ ਵਿੱਚੋਂ ਨਿਕਲਿਆ ਹਰ ਸ਼ਬਦ ਅਲਾਹੀ ਹੁਕਮ ਹੁੰਦਾ ਸੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਦਿੱਲੀ ਕਮੇਟੀ ਦੇ ਦੋ ਸਾਬਕਾ ਪ੍ਰਧਾਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਗਏ ਪਰ ਉਸ ਕੇਜਰੀਵਾਲਦੀ ਆਕੜ ਇੰਨੀ ਸੀ ਕਿ ਉਸ ਨੇ ਮੰਗ-ਪੱਤਰ ਵੀ ਲੈਣ ਲਈ ਜ਼ਹਿਮਤ ਨਹੀਂ ਕੀਤੀ।

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਭਾਈ ਹਰਜਿੰਦਰ ਸਿੰਘ ਧਾਮੀ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਕਮੇਟੀ ਦਾ ਵੀ ਜਥੇਦਾਰ ਨੇ ਆਪ ਹੀ ਅੱਜ ਇਹ ਕਹਿ ਕੇ ਭੋਗ ਪਾ ਦਿੱਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਕਿਸੇ ਅੱਗੇ ਵੀ ਮਿੰਨਤਾਂ ਕਰਨ ਦੀ ਲੋੜ ਨਹੀਂ ਸਗੋਂ ਦੁਨੀਆ ਭਰ ਵਿਚ ਪ੍ਰਚਾਰ ਮਾਧਿਅਮ ਰਾਹੀਂ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਮੰਗ ਪੱਤਰ ਦੇਣ ਦੀ ਲੋੜ ਨਹੀਂ ਸਗੋਂ ਇਕੱਠੇ ਹੋ ਕੇ ਮੋਰਚੇ ਲਗਾਉਣ ਦੀ ਲੋੜ ਹੈ ਤਾਂ ਕਿ ਸਿੱਖ ਸੰਗਤਾਂ ਨੂੰ ਜਾਗਰੂਕ ਕਰ ਕੇ ਬੰਦੀ ਸਿੰਘਾ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੀ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ: ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


rajwinder kaur

Content Editor

Related News