ਜਥੇਦਾਰ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਗੁਰਦੁਆਰੇ ਦੇ ਪ੍ਰਧਾਨ ਤੋਂ ਮੰਗਿਆ ਸਪੱਸ਼ਟੀਕਰਨ, ਜਾਣੋ ਕੀ ਹੈ ਮਾਮਲਾ
Tuesday, Apr 28, 2020 - 07:15 PM (IST)
ਅੰਮ੍ਰਿਤਸਰ (ਅਨਜਾਣ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਲੇਸ਼ੀਆ ਦੇ ਕੁਆਲਾਲੰਪੁਰ ਸ਼ਹਿਰ ਵਿਚ ਗੁਰਦੁਆਰਾ ਪੂਜੋਂਗ 'ਚ ਵੱਡ-ਆਕਾਰੀ 7 ਕੁਇੰਟਲ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਮੂਰਤੀ ਵਾਂਗ ਹੋ ਰਹੀ ਪੂਜਾ ਦੇ ਨਾਲ ਨੁਮਾਇਸ਼ ਲਗਾਉਣ 'ਤੇ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਨੂੰ ਸੰਗਤਾਂ ਦੀਆਂ ਸ਼ਿਕਾਇਤਾਂ ਦੇ ਆਧਾਰਪੁਰ 'ਤੇ 15 ਦਿਨਾਂ ਦੇ ਅੰਦਰ-ਅੰਦਰ ਸਮੁੱਚੀ ਪ੍ਰਬੰਧਕ ਕਮੇਟੀ ਨੂੰ ਲਿਖਤੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਪੱਸ਼ਟੀਕਰਨ ਭੇਜਣ ਹਿੱਤ ਪੱਤਰ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਹ ਵਿਵਾਦ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੇ ਹੁੰਦਿਆਂ ਵੀ ਛਿੜਿਆ ਸੀ ਅਤੇ ਸਿੰਘ ਸਾਹਿਬ ਵੱਲੋਂ ਪੰਜ ਮੈਂਬਰੀ ਕਮੇਟੀ ਬਣਾ ਕੇ ਇਸ ਦੀ ਪੜਤਾਲ ਕਰਵਾਉਣ ਉਪਰੰਤ ਅਵਤਾਰ ਸਿੰਘ ਨੂੰ ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਤੋਂ ਰੋਕਿਆ ਗਿਆ ਸੀ ਪਰ ਉਹ ਬਾਜ ਨਹੀਂ ਆਇਆ ਅਤੇ ਹੁਣ ਇਸ ਪਾਵਨ ਸਰੂਪ ਨੂੰ ਸ਼ੇਅਰ ਕਰਕੇ ਦਰਸ਼ਨ ਕਰਨ ਲਈ ਨੁਮਾਇਸ਼ ਲਗਾਈ ਜਾ ਰਹੀ ਹੈ ਤੇ ਦੂਸਰਿਆਂ ਨੂੰ ਵੀ ਸ਼ੇਅਰ ਕਰਨ ਲਈ ਕਿਹਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਸਰੂਪ ਦਾ ਪੰਨਾ ਪਲਟਣ ਲਈ ਚਾਰ ਵਿਅਕਤੀਆਂ ਦੀ ਲੋੜ ਪੈਂਦੀ ਹੈ। ਇਸ ਸਰੂਪ ਦੇ ਬਾਹਰ ਜਿਲਦ ਉੱਤੇ ਪਾਵਨ ਇਕ ਓਅੰਕਾਰ ਵੀ ਗਲਤ ਉਕਾਰਿਆ ਗਿਆ ਹੈ।