ਵੱਡੀ ਖ਼ਬਰ : ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ

Friday, Aug 30, 2024 - 06:56 PM (IST)

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਡਿਪਟੀ ਮੁੱਖ ਮੰਤਰੀ ਹੁੰਦਿਆਂ ਕੁਝ ਅਜਿਹੇ ਫੈਸਲੇ ਲਏ ਜਿਨ੍ਹਾਂ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਵੀ ਪਤਲੀ ਹੋਈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖੁਸ਼ ਕੀਤੇ ਮੁਲਾਜ਼ਮ, ਕੀਤੀਆਂ ਤਰੱਕੀਆਂ

ਇਸ ਦੇ ਨਾਲ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਅਕਾਲੀ ਸਰਕਾਰ ਵਿਚ ਮੌਜੂਦ ਰਹੇ ਭਾਈਵਾਲ ਅਤੇ ਸਿੱਖ ਕੈਬਨਿਟ ਮੰਤਰੀ ਇਸ ਸੰਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦੇਣ। ਉਨ੍ਹਾਂ ਕਿਹਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ, ਗੁਰੂ ਸਾਹਿਬ ਦੀ ਹਜ਼ੂਰੀ ਵਿਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫੀ ਨਹੀਂ ਮੰਗਦਾ ਉਦੋਂ ਤਕ ਉਸ ਨੂੰ ਤਨਖਾਹੀਆ ਐਲਾਨਿਆ ਜਾਂਦਾ ਹੈ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਹ ਅੱਠ ਵੱਡੇ ਫੈਸਲਿਆਂ 'ਤੇ ਲੱਗੀ ਮੋਹਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News