ਸਿੰਘ ਸਾਹਿਬ ਨੂੰ ਸੁਖਬੀਰ ਦੀ ਅਪੀਲ, ਢਾਏ ਮਹੀਨੇ ਬੀਤ ਗਏ, ਜਲਦੀ ਲਿਆ ਜਾਵੇ ਫ਼ੈਸਲਾ
Wednesday, Nov 13, 2024 - 02:08 PM (IST)
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਤੌਰ 'ਤੇ ਅਰਜ਼ੀ ਦੇ ਕੇ ਜਲਦੀ ਫ਼ੈਸਲਾ ਲੈਣ ਦੀ ਅਪੀਲ ਕੀਤੀ ਹੈ। ਸੁਖਬੀਰ ਬਾਦਲ ਅੱਜ ਨਿੱਜੀ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਅਤੇ ਲਿਖਤੀ ਅਰਜ਼ੀ ਸੌਂਪੀ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਅਕਾਲੀ ਦਲ ਖ਼ਿਲਾਫ ਕੂੜ ਪ੍ਰਚਾਰ ਚੱਲ ਰਿਹਾ ਹੈ। ਕੁਝ ਲੋਕਾਂ ਨੇ ਪਾਰਟੀ ਤੋਂ ਬਾਗੀ ਹੋ ਕੇ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਕੀਤੀ ਸੀ, ਜਿਸ 'ਤੇ ਸਿੰਘ ਸਾਹਿਬ ਨੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ। ਮੈਂ ਤੁਰੰਤ ਸਪੱਸ਼ਟੀਕਰਨ ਦਿੰਦਿਆਂ ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਤੇ ਸਾਰਾ ਕੁਝ ਆਪਣੀ ਝੋਲੀ ਪਾ ਲਿਆ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਲਈ ਦੁਨੀਆ ਦੇ ਹਰ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸੁਪਰੀਮ ਹੈ। ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਣਾ ਵੀ ਚਾਹੀਦਾ ਹੈ, ਇਹੋ ਕਾਰਣ ਹੈ ਕਿ ਅੱਜ ਕੌਮ ਤਕੜੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਜਾਰੀ ਹੋਇਆ ਨੋਟੀਫਿਕੇਸ਼ਨ
ਸੁਖਬੀਰ ਨੇ ਕਿਹਾ ਕਿ ਮੈਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਗਿਆ, ਮੈਂ ਅਗਲੇ ਹੀ ਦਿਨ ਇਥੇ ਪਹੁੰਚ ਗਿਆ। ਮੈਂ ਕਿਹਾ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਵੇਗਾ, ਸਿੱਖ ਹੋਣ ਦੇ ਨਾਤੇ ਮੈਂ ਪ੍ਰਵਾਨ ਕਰਾਂਗਾ। ਮੈਂ ਬੇਨਤੀ ਕਰਨ ਆਇਆ ਹਾਂ। ਅੱਜ ਲਗਭਗ ਢਾਈ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜੋ ਆਦੇਸ਼ ਕੀਤਾ ਗਿਆ ਸੀ ਕਿ ਤਨਖਾਹ ਲਗਾਈ ਜਾਵੇਗੀ, ਅਜੇ ਤਕ ਇਸ ਬਾਰੇ ਕੋਈ ਗੱਲ ਨਹੀਂ ਹੋਈ ਹੈ। ਮੈਂ ਸਿੰਘ ਸਾਹਿਬ ਦੇ ਚਰਨਾਂ ਵਿਚ ਅਰਦਾਸ ਕਰਦਾ ਹਾਂ ਕਿ ਜੋ ਵੀ ਹੁਕਮ ਹੈ ਜਲਦੀ ਸੁਣਾਇਆ ਜਾਵੇ, ਅਸੀਂ ਹਰ ਹੁਕਮ ਦੀ ਪਾਲਣਾ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸੇਵਾ ਮੁਕਤੀ ਤੋਂ ਬਾਅਦ ਵੀ ਮਿਲੇਗਾ ਰੁਜ਼ਗਾਰ
ਉਨ੍ਹਾਂ ਕਿਹਾ ਕਿ ਕੁਝ ਜ਼ਿੰਮੇਵਾਰੀਆਂ ਨਿੱਜੀ ਵੀ ਹੁੰਦੀਆਂ ਹਨ, ਜਿਸ ਕਰਕੇ ਉਹ ਅਪੀਲ ਕਰਦੇ ਹਨ ਕਿ ਇਸ ਮਾਮਲੇ ਵਿਚ ਜਲਦੀ ਪੰਥਕ ਰਹੁ ਰੀਤਾਂ ਅਨੁਸਾਰ ਆਦੇਸ਼ ਦਿੱਤੇ ਜਾਣ। ਮੈਂ ਹਰ ਆਦੇਸ਼ ਦੀ ਪਾਲਣਾ ਕਰਦਾ ਆਇਆ ਹਾਂ। ਸਿੰਘ ਸਾਹਿਬ ਮੇਰੀ ਬੇਨਤੀ ਪ੍ਰਵਾਨ ਕਰਨ ਸਮਾਂ ਬਹੁਤ ਹੋ ਗਿਆ ਹੈ, ਜਲਦ ਤੋਂ ਜਲਦ ਮੇਰੇ ਮਾਮਲੇ 'ਤੇ ਫ਼ੈਸਲਾ ਸੁਣਾਇਆ ਜਾਵੇ।
ਇਹ ਵੀ ਪੜ੍ਹੋ : ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਨਵਾਂ ਮੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e