ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ

Thursday, Aug 13, 2026 - 04:13 PM (IST)

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।

ਇਹ ਵੀ ਪੜ੍ਹੋ : ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਿੱਥੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਵੱਲੋਂ ਅੱਜ ਸਵੇਰੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਬਖ਼ਸ਼ਿਆ ਗਿਆ, ਪਰੰਤੂ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਉਨ੍ਹਾਂ ਉੱਤੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿਚ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ 1800 'ਚ ਮਿਲੇਗਾ ਸਿਲੰਡਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News