ਦਾੜ੍ਹਾ ਖੁੱਲ੍ਹਾ ਛੱਡ ਕੇ ਅਕਾਲ ਤਖਤ ਸਾਹਿਬ ਪੁੱਜੇ ਸੁਖਬੀਰ ਬਾਦਲ (ਵੀਡੀਓ)
Saturday, Dec 08, 2018 - 07:03 PM (IST)
ਅੰਮ੍ਰਿਤਸਰ(ਸੁਮਿਤ)— ਪਿੱਛਲੇ ਲੰਮੇ ਸਮੇਂ ਤੋਂ ਮੁਸੀਬਤਾਂ ਵਿਚ ਘਿਰਿਆ ਸਮੁੱਚਾ ਅਕਾਲੀ ਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਣ ਲਈ ਪੁੱਜਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਨਾਲ ਕਈ ਸੀਨੀਅਰ ਆਗੂ ਵੀ ਮੌਜੂਦ ਹਨ।

ਉਨ੍ਹਾਂ ਵਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ ਹਨ, ਜਿਸ ਦੇ ਭੋਗ 10 ਦਸੰਬਰ ਨੂੰ ਪਾਏ ਜਾਣਗੇ। ਦੱਸ ਦੇਈਏ ਕਿ ਇਸ ਅਖੰਡ ਪਾਠ ਦਾ ਮਕਸਦ ਅਕਾਲੀ ਦਲ ਕੋਲੋਂ ਪਿਛਲੇ ਸਮੇਂ ਦੌਰਾਨ ਹੋਈਆਂ ਭੁੱਲਾਂ ਦੀ ਖਿਮਾ ਮੰਗਣਾ ਹੈ। ਇਸ ਸਭ ਦੌਰਾਨ ਅਕਾਲੀ ਲੀਡਰਸ਼ਿਪ 3 ਦਿਨਾਂ ਤੱਕ ਅੰਮ੍ਰਿਤਸਰ ਵਿਖੇ ਹੀ ਮੌਜੂਦ ਰਹੇਗੀ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਫੀ ਬਦਲੇ-ਬਦਲੇ ਨਜ਼ਰ ਆਏ। ਉਨ੍ਹਾਂ ਨੇ ਆਪਣਾ ਦਾੜ੍ਹਾ ਖੁੱਲਾ ਛੱਡ ਕੇ ਗੁਰੂ ਘਰ ਮੱਥਾ ਟੇਕਿਆ।
