ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਸਿੱਖ ਪੰਥ ਦੇ ਰਿਹਾ ਸਮਰਥਨ: ਭਾਈ ਗਰੇਵਾਲ

Sunday, Jul 06, 2025 - 05:17 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਸਿੱਖ ਪੰਥ ਦੇ ਰਿਹਾ ਸਮਰਥਨ: ਭਾਈ ਗਰੇਵਾਲ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਟਨਾ ਸਾਹਿਬ ਮਾਮਲੇ 'ਚ ਆਏ ਤਾਜ਼ਾ ਫ਼ੈਸਲਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਪ੍ਰਮੁੱਖ ਪੰਥਕ ਹਸਤੀਆਂ ਵਲੋਂ ਲਗਾਤਾਰ ਸਮਰਥਨ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਪੰਥਕ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲਾ ਫ਼ੈਸਲਾ ਨਾਂ ਸਿਰਫ ਮਰਿਆਦਾ ਤੋਂ ਉਲਟ ਸੀ, ਸਗੋਂ ਇਹ ਸਿੱਖ ਪੰਥ ਵਿੱਚ ਭਰਮ ਤੇ ਵਿਘਣ ਪੈਦਾ ਕਰਨ ਵਾਲੀ ਘਟਨਾ ਸੀ। ਉਨ੍ਹਾਂ ਕਿਹਾ ਕਿ ਇਹ ਸਾਰਾ ਵਿਵਾਦ ਉਦੋਂ ਗੰਭੀਰ ਹੋ ਗਿਆ ਜਦੋਂ ਪਟਨਾ ਸਾਹਿਬ ਵੱਲੋਂ ਰਾਜਨੀਤਿਕ ਆਗੂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ

ਇਸ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ, ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਜੌਹਲ ਅਤੇ ਡਾ. ਗੁਰਮੀਤ ਸਿੰਘ ਨੂੰ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਪੰਥਕ ਵਿਵਾਦ ਵਧਾਉਣ ਦੇ ਦੋਸ਼ 'ਚ ਤਨਖਾਹੀਆ ਕਰਾਰ ਦਿੱਤਾ। ਇਸ ਦੇ ਨਾਲ ਹੀ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰਾਂ ਜਿਵੇਂ ਕਿ ਜਗਜੋਤ ਸਿੰਘ ਸੋਹੀ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਬੰਸ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਰਾਜਾ ਸਿੰਘ ਅਤੇ ਮਹਿੰਦਰਪਾਲ ਸਿੰਘ ਨੂੰ ਵੀ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ।

ਇਹ ਵੀ ਪੜ੍ਹੋ-  ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ ਅਦਾਕਾਰਾ ਤਾਨੀਆ, ਹਾਲਤ ਨਾਜ਼ੁਕ

ਭਾਈ ਗਰੇਵਾਲ ਨੇ ਇਸ ਮਾਮਲੇ ਵਿੱਚ ਪਟਨਾ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਨੂੰ ਅਸਵੈਧਾਨਿਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਿੱਖ ਪੰਥ ਦੀ ਸਾਂਝੀ ਪਰੰਪਰਾ ਅਤੇ ਪੰਜ ਤਖ਼ਤਾਂ ਦੀ ਇਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਅਪੀਲ ਕੀਤੀ ਕਿ ਪੰਥਕ ਇਕਤਾ ਨੂੰ ਬਣਾਈ ਰੱਖਣ ਲਈ ਸਮੂਚਾ ਸਿੱਖ ਜਗਤ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਆਉਣ ਵਾਲੇ ਫ਼ੈਸਲਿਆਂ ਦੀ ਲਾਜ ਰੱਖੇ ਅਤੇ ਜਿਹੜੀਆਂ ਤਾਕਤਾਂ ਪੰਥ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਉਨ੍ਹਾਂ ਤੋਂ ਸਾਵਧਾਨ ਰਹੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਪਿਛਲੇ ਦਿਨੀਂ ਬਹੁਤ ਸਾਰੀਆਂ ਪ੍ਰਮੁੱਖ ਜਥੇਬੰਦੀਆਂ, ਸਿੱਖ ਵਿਦਵਾਨਾਂ, ਅਤੇ ਸੰਗਤ ਵੱਲੋਂ ਵੀ ਪੂਰਾ ਸਨਮਾਨ ਮਿਲ ਰਿਹਾ ਹੈ।

ਇਹ ਵੀ ਪੜ੍ਹੋਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News