ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਛਾਪੀ ਧਾਰਮਿਕ ਪੁਸਤਕ ਦਾ ਮਾਮਲਾ
Saturday, Jun 12, 2021 - 11:00 AM (IST)
ਅੰਮ੍ਰਿਤਸਰ (ਜ.ਬ) - ਚੀਫ਼ ਖ਼ਾਲਸਾ ਦੀਵਾਨ ਵੱਲੋਂ ਛਾਪੀ ਧਾਰਮਿਕ ਪੁਸਤਕ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਤੇ ਪੁੱਜਣ ਨਾਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੀਵਾਨ ਨੂੰ ਇਕ ਚਿੱਠੀ ਰਾਹੀਂ 10 ਦਿਨਾਂ ਵਿੱਚ ਸਪੱਸ਼ਟੀਕਰਨ ਦੇਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)
ਜਾਣਕਾਰੀ ਅਨੁਸਾਰ ਸਮਾਜ ਸੇਵਕ ਅਤੇ ਐਕਟਵਿਸਟ ਗੁਰਦੀਪ ਸਿੰਘ ਬਾਵਾ ਵਲੋਂ ਪਿਛਲੇ ਦਿਨੀਂ ਚੀਫ਼ ਖ਼ਾਲਸਾ ਦੀਵਾਨ ਖ਼ਿਲਾਫ਼ ਸਾਹਿਬਜ਼ਾਦਿਆਂ ਦੀ ਜੀਵਨੀ ਇਤਿਹਾਸ ਨੂੰ ਤੋੜ-ਮਰੋੜ ਕੇ ਛਾਪੀ ਗਈ ਪੁਸਤਕ ਸਬੰਧੀ ਇਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਦਿੱਤਾ ਸੀ। ਇਸ ’ਤੇ ਸਖ਼ਤੀ ਨਾਲ ਕਾਰਵਾਈ ਕਰਦਿਆਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਚਿੱਠੀ ਰਾਹੀਂ ਸੰਦੇਸ਼ ਦਿੱਤੇ ਗਏ ਕਿ ਉਹ ਇਸ ਧਾਰਮਿਕ ਪੁਸਤਕ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਆਪਣਾ ਸਪਸ਼ਟੀਕਰਨ ਦੇਣ।
ਪੜ੍ਹੋ ਇਹ ਵੀ ਖ਼ਬਰ - ਦਿਲ ਨੂੰ ਝੰਜੋੜ ਦੇਣਗੀਆਂ 14 ਸਾਲਾ ਲਵਪ੍ਰੀਤ ਦੀਆਂ ਇਹ ਗੱਲਾਂ, ਪਿਤਾ ਦੀ ਮੌਤ ਪਿੱਛੋਂ ਵੇਚ ਰਿਹੈ ਸਬਜ਼ੀ (ਵੀਡੀਓ)
ਇਸ ਸਬੰਧੀ ਹੋਰ ਵੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੁਰਦੀਪ ਸਿੰਘ ਬਾਵਾ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਵੱਲੋਂ ਛਾਪੀ ਗਈ ਇਸ ਪੁਸਤਕ ਸਬੰਧੀ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੰਗ ਕੀਤੀ ਹੈ ਕਿ ਇਸ ਪੁਸਤਕ ਦੇ ਲੇਖਕ, ਪ੍ਰਕਾਸ਼ਤ ਅਤੇ ਸਿਲੈਕਸ਼ਨ ਕਮੇਟੀ ਵੱਲੋਂ ਪਾਸ ਕੀਤੀ ਗਈ ਇਸ ਪੁਸਤਕ ਦੇ ਇੰਚਾਰਜ ਨੂੰ ਸਕੱਤਰੇਤ ’ਤੇ ਤਲਬ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿੱਚ ਸਿੱਖ ਇਤਿਹਾਸ ਨੂੰ ਜਿਹੜਾ ਤੋੜ-ਮਰੋੜ ਕੇ ਲਿਖਿਆ ਗਿਆ ਹੈ। ਉਸ ਨੂੰ ਪੜ੍ਹਨ ਨਾਲ ਬੱਚਿਆਂ ’ਤੇ ਗ਼ਲਤ ਅਸਰ ਪਵੇਗਾ ਅਤੇ ਬੱਚਿਆਂ ਨੂੰ ਸਹੀ ਇਤਿਹਾਸ ਬਾਰੇ ਪਤਾ ਨਹੀਂ ਲੱਗ ਸਕੇਗਾ। ਇਸ ਸਬੰਧ ਵਿੱਚ ਜਦੋਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਪੱਖ ਜਾਨਣ ਲਈ ਉਨ੍ਹਾਂ ਨੂੰ ਬਾਰ-ਬਾਰ ਫੋਨ ਕੀਤਾ ਗਿਆ ਤਾਂ ਉਨ੍ਹਾਂ ਦਾ ਫੋਨ ਕਵਰੇਜ ਤੋਂ ਬਾਹਰ ਆ ਰਿਹਾ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ