Big Breaking: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ CM ਮਾਨ ਦੀ ਪੇਸ਼ੀ ਅੱਜ
Thursday, Jan 15, 2026 - 08:50 AM (IST)
ਅੰਮ੍ਰਿਤਸਰ/ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਕੁਝ ਬਿਆਨਾਂ ਦਾ ਜਵਾਬ ਦੇਣ ਲਈ 15 ਜਨਵਰੀ ਨੂੰ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ। ਜਿਸ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਿਮਰਤਾ ਸਹਿਤ ਸਵੇਰ 10 ਵਜੇ ਆਪਣਾ ਸਪੱਸ਼ਟੀਕਰਨ ਦੇਣ ਲਈ ਹਾਜ਼ਰ ਹੋ ਰਹੇ ਹਨ। ਉਹ ਇੱਕ ਆਮ ਸਿੱਖ ਵਜੋਂ ਨੰਗੇ ਪੈਰ ਅਕਾਲ ਤਖ਼ਤ ਵਿਖੇ ਪਹੁੰਚਣਗੇ। ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਜਦੋਂ ਉਨ੍ਹਾਂ ਤੋਂ ਇਸ ਮਾਮਲੇ 'ਤੇ ਪੁੱਛਗਿੱਛ ਕੀਤੀ ਜਾਵੇ ਤਾਂ ਸਾਰੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ, ਤਾਂ ਜੋ ਸੰਗਤ ਤੱਕ ਸਭ ਕੁਝ ਪਾਰਦਰਸ਼ੀ ਢੰਗ ਨਾਲ ਪਹੁੰਚ ਸਕੇ।
ਇਹ ਵੀ ਪੜ੍ਹੋ : ਵਿਦੇਸ਼ ਮੰਤਰਾਲੇ ਨੇ CM ਭਗਵੰਤ ਮਾਨ ਨੂੰ ਬ੍ਰਿਟੇਨ ਤੇ ਇਜ਼ਰਾਈਲ ਜਾਣ ਦੀ ਨਹੀਂ ਦਿੱਤੀ ਇਜਾਜ਼ਤ
ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਰੁਝੇਵਾਂ ਦੱਸ ਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 15 ਜਨਵਰੀ ਨੂੰ ਉਨ੍ਹਾਂ ਦੇ ਮਿਲਣ ਦਾ ਸਮਾਂ ਬਦਲ ਦਿੱਤਾ ਸੀ। ਸ੍ਰੀ ਅਕਾਲ ਤਖਤ ਵੱਲੋਂ ਹੁਣ ਇਹ ਸਮਾਂ ਸਵੇਰ 10 ਵਜੇ ਦੀ ਥਾਂ ਸ਼ਾਮ 4:30 ਵਜੇ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ 15 ਜਨਵਰੀ ਦਾ ਦਿਨ ਸਿਰਫ ਸ੍ਰੀ ਅਕਾਲ ਤਖਤ ਨੂੰ ਹੀ ਸਮਰਪਿਤ ਕੀਤਾ ਹੋਇਆ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ।
ਇਹ ਵੀ ਪੜ੍ਹੋ : ਜਥੇਦਾਰ ਵੱਲੋਂ ਸਪਸ਼ਟੀਕਰਨ ਦਾ ਸਮਾਂ ਬਦਲੇ ਜਾਣ 'ਤੇ ਬੋਲੇ CM ਮਾਨ- 'ਮੈਂ ਸਵੇਰੇ 10 ਵਜੇ ਹਾਜ਼ਰ ਹੋਣ ਲਈ ਤਿਆਰ'
ਜਾਣੋ ਪੂਰਾ ਮਾਮਲਾ
ਗੋਲਕ ਨਾਲ ਜੁੜੇ ਇਕ ਮਾਮਲੇ 'ਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਇਹ ਵਿਵਾਦ ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਸ਼ਬਦ ਗਾਉਣ ਤੋਂ ਬਾਅਦ ਸ਼ੁਰੂ ਹੋਇਆ ਸੀ, ਜਦੋਂ ਅਕਾਲ ਤਖ਼ਤ ਦੇ ਜਥੇਦਾਰ ਨੇ ਜੱਸੀ ਦੇ ਸ਼ਬਦ ਗਾਉਣ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਜੱਸੀ ਪੂਰਣ ਸਿੱਖ ਨਹੀਂ ਹਨ ਅਤੇ ਇਸ ਲਈ ਉਹ ਸ਼ਬਦ ਨਹੀਂ ਗਾ ਸਕਦੇ ਹਨ। ਮੁੱਖ ਮੰਤਰੀ ਮਾਨ ਨੇ ਜਵਾਬ ਦਿੱਤਾ, “ਜੇਕਰ ਅਜਿਹਾ ਹੈ, ਤਾਂ ਪਤਿਤ ਸਿੱਖਾਂ ਨੂੰ ਮੱਥਾ ਟੇਕਣ ਅਤੇ ਗੋਲਕ ਵਿੱਚ ਪੈਸੇ ਪਾਉਣ ਤੋਂ ਵੀ ਰੋਕ ਲਗਾ ਦਿਓ।” ਮੁੱਖ ਮੰਤਰੀ ਮਾਨ ਦੇ ਬਿਆਨਾਂ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਨੇ ਨਰਾਜ਼ਗੀ ਪ੍ਰਗਟ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਰੂ ਦੇ ਦਸਵੰਧ ਦੇ ਸਿਧਾਂਤ ਨਾਲ ਸਬੰਧਤ ਗੁਰੂ ਦੀ ਗੋਲਕ ਬਾਰੇ ਟਿੱਪਣੀਆਂ ਇਤਰਾਜ਼ਯੋਗ ਸਨ। ਜਥੇਦਾਰ ਨੇ ਬਰਗਾੜੀ ਅਤੇ ਮੌੜ ਬੇਅਦਬੀ ਅਤੇ ਬੰਬ ਧਮਾਕੇ ਦੇ ਮਾਮਲਿਆਂ ਵਿੱਚ ਕਾਰਵਾਈ ਨਾ ਹੋਣ ‘ਤੇ ਵੀ ਨਰਾਜ਼ਗੀ ਜਤਾਈ। ਸੂਤਰਾਂ ਮੁਤਾਬਕ ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ SGPC ਅਤੇ ਅਕਾਲੀ ਦਲ 'ਤੇ ਹਮਲਾ ਕਰਦੇ ਕਿਹਾ ਸੀ ਕਿ ਇਹ ਸੰਸਥਾਵਾਂ ਆਪਣੇ ਗਲਤ ਕੰਮਾਂ ਨੂੰ ਛੁਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੀਆਂ ਹਨ। ਇੰਨੀਆਂ ਗੰਭੀਰ ਬੇਨਿਯਮੀਆਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਸੰਗਤ ਵਿੱਚ ਭਾਰੀ ਰੋਸ ਹੈ।
ਇਹ ਵੀ ਪੜ੍ਹੋ : ਪੰਜਾਬ: ਏਅਰਪੋਰਟ 'ਤੇ ਪੁੱਤ ਨੂੰ ਛੱਡਣ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, 4 ਦੀ ਮੌਤ
ਜ਼ਿਕਰਯੋਗ ਹੈ ਕਿ ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਇਕ ਪਾਸੇ ਅੱਜ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ 'ਤੇ ਆ ਰਹੇ ਹਨ। ਜਿੱਥੇ ਮੁੱਖ ਮੰਤਰੀ ਵੱਲੋਂ ਵੀ ਸ਼ਮੂਲੀਅਤ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੂਜੇ ਪਾਸੇ ਅੱਜ ਦੇ ਦਿਨ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
