ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ ਗਠਨ
Friday, Jun 27, 2025 - 08:38 AM (IST)

ਅੰਮ੍ਰਿਤਸਰ (ਸਰਬਜੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ ਇਕ ਕਮੇਟੀ ਦਾ ਗਠਨ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਕਮੇਟੀ ਵਿਚ ਕੁੱਲ 34 ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਕਮੇਟੀ ਵੱਲੋਂ ਆਪਣੀ ਰਾਏ ਰਿਪੋਰਟ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! 1 ਅਗਸਤ ਤੋਂ ਲੱਗਣਗੀਆਂ ਇਹ ਕਲਾਸਾਂ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਕਮੇਟੀ ਵਿਚ ਸਿੰਘ ਸਾਹਿਬਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਕ ਨੁਮਾਇੰਦਾ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਾ ਇਕ ਨੁਮਾਇੰਦਾ, ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ , ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ, ਪ੍ਰਦਮਸ੍ਰੀ ਬਾਬਾ ਸੇਵਾ ਸਿਘ, ਬਾਬਾ ਕਸ਼ਮੀਰ ਸਿੰਘ ਮੁਖੀ ਸੰਪ੍ਰਦਾ ਕਾਰਸੇਵਾ ਭੂਰੀਵਾਲੇ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਸੰਪ੍ਰਦਾ, ਮਹੰਤ ਰਮਿੰਦਰ ਦਾਸ ਉਦਾਸੀਨ ਸੰਪ੍ਰਦਾ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ ਸੇਵਾਪੰਥੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਪ੍ਰਧਾਨ ਚੀਫ ਖ਼ਾਲਸਾ ਦੀਵਾਨ ਅੰਮ੍ਰਿਤਸਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦਾ ਇਕ ਨੁਮਾਇੰਦਾ, ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਗੁਰਬਾਣੀ ਵਿਆਕਰਣ ਦੇ ਮਾਹਿਰ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ.ਕੇ., ਮਹੰਤ ਮਨਜੀਤ ਸਿੰਘ ਜੰਮੂ ਕਸ਼ਮੀਰ, ਬੀਬੀ ਇੰਦਰਜੀਤ ਕੌਰ ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ, ਡਾ. ਕਰਮਜੀਤ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ , ਡਾ. ਪ੍ਰਿਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ ਪਟਿਆਲਾ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸਿੱਖ ਵਿਦਵਾਨ ਡਾ. ਕੇਹਰ ਸਿੰਘ, ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਡੇਹਰਾਦੂਨ, ਗਿ: ਬਲਜੀਤ ਸਿੰਘ , ਸਿੱਖ ਵਿਦਵਾਨ ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਡਾ. ਜਤਿੰਦਰਪਾਲ ਸਿੰਘ ਉੱਪਲ ਆਸਟ੍ਰੇਲੀਆ, ਰਾਜਬੀਰ ਸਿੰਘ ਕੈਨੇਡਾ, ਇੰਦਰਪਾਲ ਸਿੰਘ ਚੱਢਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ ਤੋਂ...
ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਤੇ ਮੰਗੇ ਸੁਝਾਵਾਂ ਤਹਿਤ ਬਹੁਤ ਸਾਰੀਆਂ ਸੰਪ੍ਰਦਾਵਾਂ, ਜਥੇਬੰਦੀਆਂ ਅਤੇ ਵਿਦਵਾਨਾਂ ਨੇ ਪਹਿਲਾਂ ਹੀ ਆਪਣੇ ਸੁਝਾਅ ਲਿਖਤੀ ਰੂਪ ਵਿਚ ਭੇਜੇ ਹਨ। ਇਨ੍ਹਾਂ ਵਿਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ, ਦਲ ਖਾਲਸਾ, ਅਖੰਡ ਕੀਰਤਨੀ ਜਥਾ, ਪੰਥਕ ਤਾਲਮੇਲ ਸੰਗਠਨ, ਸਿੱਖ ਕੌਂਸਲ ਯੂਕੇ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼੍ਰੋਮਣੀ ਖਾਲਸਾ ਪੰਚਾਇਤ, ਸਿੰਘ ਸਭਾਵਾਂ ਸਮੇਤ ਹੋਰ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿਚ ਸਿੱਖ ਵਿਦਵਾਨ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਤਰਫੋਂ ਹੁਣ ਇਸ ਸਬੰਧ ਵਿਚ 34 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਆਪਣੀ ਰਾਇ ਰਿਪੋਰਟ ਦੇਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8